IND vs NZ : ਟੈਸਟ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਲੱਗਾ ਵੱਡਾ ਝਟਕਾ, ਮਿਚੇਲ ਸੈਂਟਨਰ ਹੋਏ ਬਾਹਰ
ਸੈਂਟਨਰ ਦੇ ਸੱਜੇ ਹੱਥ ਵਿੱਚ ਫ੍ਰੈਕਚਰ ਹੋ ਗਿਆ ਹੈ, ਜਿਸ ਕਾਰਨ ਉਹ 19 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ ਦਾ ਹਿੱਸਾ ਨਹੀਂ ਬਣ ਸਕਣਗੇ। ਉਨ੍ਹਾਂ ਨੂੰ ਇਹ ਸੱਟ ਭਾਰਤ ਖ਼ਿਲਾਫ਼ ਖੇਡੇ ਗਏ ਪੰਜਵੇਂ ਵਨਡੇ ਮੈਚ ਦੌਰਾਨ ਲੱਗੀ ਸੀ। ਨਿਊਜ਼ੀਲੈਂਡ ਕ੍ਰਿਕਟ ਨੇ ਬਿਆਨ ਜਾਰੀ ਕਰਕੇ ਸੈਂਟਨਰ ਦੇ ਸੀਰੀਜ਼ ਤੋਂ ਬਾਹਰ ਹੋਣ ਦੀ ਜਾਣਕਾਰੀ ਦਿੱਤੀ ਹੈ।
Publish Date: Tue, 17 Nov 2026 11:36 AM (IST)
Updated Date: Tue, 17 Nov 2026 11:39 AM (IST)
ਸਪੋਰਟਸ ਡੈਸਕ, ਨਵੀਂ ਦਿੱਲੀ : ਭਾਰਤ ਖ਼ਿਲਾਫ਼ ਖੇਡੀ ਜਾਣ ਵਾਲੀ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ ਲੱਗਾ ਹੈ। ਟੀਮ ਦੇ ਸਟਾਰ ਆਲਰਾਊਂਡਰ ਮਿਚੇਲ ਸੈਂਟਨਰ ਸੱਟ ਕਾਰਨ ਸੀਰੀਜ਼ ਤੋਂ ਬਾਹਰ ਹੋ ਗਏ ਹਨ।
ਸੈਂਟਨਰ ਦੇ ਸੱਜੇ ਹੱਥ ਵਿੱਚ ਫ੍ਰੈਕਚਰ ਹੋ ਗਿਆ ਹੈ, ਜਿਸ ਕਾਰਨ ਉਹ 19 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ ਦਾ ਹਿੱਸਾ ਨਹੀਂ ਬਣ ਸਕਣਗੇ। ਉਨ੍ਹਾਂ ਨੂੰ ਇਹ ਸੱਟ ਭਾਰਤ ਖ਼ਿਲਾਫ਼ ਖੇਡੇ ਗਏ ਪੰਜਵੇਂ ਵਨਡੇ ਮੈਚ ਦੌਰਾਨ ਲੱਗੀ ਸੀ। ਨਿਊਜ਼ੀਲੈਂਡ ਕ੍ਰਿਕਟ ਨੇ ਬਿਆਨ ਜਾਰੀ ਕਰਕੇ ਸੈਂਟਨਰ ਦੇ ਸੀਰੀਜ਼ ਤੋਂ ਬਾਹਰ ਹੋਣ ਦੀ ਜਾਣਕਾਰੀ ਦਿੱਤੀ ਹੈ।
ਅਰਸ਼ਦੀਪ ਦੀ ਗੇਂਦ 'ਤੇ ਲੱਗੀ ਸੱਟ ਪੰਜਵੇਂ ਵਨਡੇ ਮੈਚ ਦੌਰਾਨ ਅਰਸ਼ਦੀਪ ਸਿੰਘ ਵੱਲੋਂ ਸੁੱਟੇ ਗਏ 37ਵੇਂ ਓਵਰ ਵਿੱਚ ਸੈਂਟਨਰ ਨੂੰ ਸੱਟ ਲੱਗੀ ਸੀ। ਇਸ ਦੌਰਾਨ ਫਿਜ਼ੀਓ ਵੀ ਉਨ੍ਹਾਂ ਦੀ ਜਾਂਚ ਕਰਨ ਲਈ ਮੈਦਾਨ ਵਿੱਚ ਆਏ ਸਨ। ਇਸ ਦੇ ਬਾਵਜੂਦ ਸੈਂਟਨਰ ਨੇ ਆਪਣੀ ਬੱਲੇਬਾਜ਼ੀ ਜਾਰੀ ਰੱਖੀ।
ਮੈਚ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦਾ ਸਕੈਨ ਕਰਵਾਇਆ ਗਿਆ, ਜਿਸ ਵਿੱਚ ਹੱਥ ਵਿੱਚ ਫ੍ਰੈਕਚਰ ਹੋਣ ਦੀ ਪੁਸ਼ਟੀ ਹੋਈ।
ਨਿਊਜ਼ੀਲੈਂਡ ਕ੍ਰਿਕਟ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਆਸਟ੍ਰੇਲੀਆ ਖ਼ਿਲਾਫ਼ ਖੇਡੀ ਜਾਣ ਵਾਲੀ ਚਾਰ ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਸੈਂਟਨਰ ਦੀ ਉਪਲਬਧਤਾ ਬਾਰੇ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।
ਇਸ ਖਿਡਾਰੀ ਨੂੰ ਮਿਲੀ ਟੀਮ 'ਚ ਜਗ੍ਹਾ ਸੈਂਟਨਰ ਦੀ ਜਗ੍ਹਾ ਆਲਰਾਊਂਡਰ ਡੀਨ ਫੌਕਸਕ੍ਰਾਫਟ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਉਹ ਆਖਰੀ ਦੋ ਵਨਡੇ ਮੈਚਾਂ ਵਿੱਚ ਵੀ ਟੀਮ ਦਾ ਹਿੱਸਾ ਸਨ ਅਤੇ ਇੰਡੀਆ-ਏ ਖ਼ਿਲਾਫ਼ ਅਭਿਆਸ ਮੈਚ ਵੀ ਖੇਡ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਬੱਲੇਬਾਜ਼ੀ ਵਿੱਚ ਚੰਗੀ ਫਾਰਮ ਦਿਖਾਈ ਸੀ।
ਡੀਨ ਫੌਕਸਕ੍ਰਾਫਟ ਨੇ ਹੁਣ ਤੱਕ ਆਪਣੇ ਕਰੀਅਰ ਵਿੱਚ ਸਿਰਫ਼ ਇੱਕ ਟੈਸਟ ਮੈਚ ਖੇਡਿਆ ਹੈ। ਉਨ੍ਹਾਂ ਨੇ ਇਹ ਮੈਚ ਇਸੇ ਸਾਲ ਮਈ ਵਿੱਚ ਆਇਰਲੈਂਡ ਖ਼ਿਲਾਫ਼ ਖੇਡਿਆ ਸੀ।