- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊਜ਼ੀਲੈਂਡ ਖ਼ਿਲਾਫ਼ ਆਉਣ ਵਾਲੀ ਟੈਸਟ ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਵਿੱਚ ਕੁਝ ਅਹਿਮ ਬਦਲਾਅ ਕੀਤੇ ਗਏ ਹਨ। ਟੀਮ ਇੰਡੀਆ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ 19 ਨਵੰਬਰ 2026 ਤੋਂ ਵੈਲਿੰਗਟਨ ਵਿੱਚ ਖੇਡਿਆ ਜਾਵੇਗਾ। ਤੇਜ਼ ਗੇਂਦਬਾਜ਼ ਗੁਰਨੂਰ ਬਰਾੜ ਨੂੰ ਟੈਸਟ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦਕਿ ਕੁਲਦੀਪ ਯਾਦਵ ਨੂੰ ਰਿਲੀਜ਼ ਕਰ ਦਿੱਤਾ ਗਿਆ ਹੈ।

ਸਪੋਰਟਸ ਡੈਸਕ, ਨਵੀਂ ਦਿੱਲੀ - ਨਿਊਜ਼ੀਲੈਂਡ ਖ਼ਿਲਾਫ਼ ਆਉਣ ਵਾਲੀ ਟੈਸਟ ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਵਿੱਚ ਕੁਝ ਅਹਿਮ ਬਦਲਾਅ ਕੀਤੇ ਗਏ ਹਨ। ਟੀਮ ਇੰਡੀਆ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ 19 ਨਵੰਬਰ 2026 ਤੋਂ ਵੈਲਿੰਗਟਨ ਵਿੱਚ ਖੇਡਿਆ ਜਾਵੇਗਾ। ਤੇਜ਼ ਗੇਂਦਬਾਜ਼ ਗੁਰਨੂਰ ਬਰਾੜ ਨੂੰ ਟੈਸਟ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦਕਿ ਕੁਲਦੀਪ ਯਾਦਵ ਨੂੰ ਰਿਲੀਜ਼ ਕਰ ਦਿੱਤਾ ਗਿਆ ਹੈ।
BCCI ਨੇ ਸ਼ਨੀਵਾਰ ਨੂੰ ਬਿਆਨ ਜਾਰੀ ਕਰਕੇ ਦੱਸਿਆ ਕਿ ਰਾਸ਼ਟਰੀ ਚੋਣ ਕਮੇਟੀ ਨੇ ਗੁਰਨੂਰ ਬਰਾੜ ਨੂੰ ਨਿਊਜ਼ੀਲੈਂਡ ਖ਼ਿਲਾਫ਼ ਦੋ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੈਸਟ ਟੀਮ ਵਿੱਚ ਸ਼ਾਮਲ ਕੀਤਾ ਹੈ। ਬਰਾੜ ਟੈਸਟ ਸਕੁਐਡ ਨਾਲ ਜੁੜਨਗੇ ਅਤੇ ਪੰਜਵੇਂ ਵਨਡੇ ਲਈ ਉਪਲਬਧ ਨਹੀਂ ਰਹਿਣਗੇ। ਬੋਰਡ ਨੇ ਅਜੇ ਤੱਕ ਬਰਾੜ ਦੇ ਬਦਲ ਦਾ ਐਲਾਨ ਨਹੀਂ ਕੀਤਾ ਹੈ।
ਇਸ ਤੋਂ ਇਲਾਵਾ BCCI ਨੇ ਦੱਸਿਆ ਕਿ ਕੁਲਦੀਪ ਯਾਦਵ ਨੂੰ ਟੈਸਟ ਸਕੁਐਡ ਤੋਂ ਰਿਲੀਜ਼ ਕੀਤਾ ਗਿਆ ਹੈ, ਤਾਂ ਜੋ ਉਹ ਭਾਰਤ ਵਿੱਚ ਘਰੇਲੂ ਕ੍ਰਿਕਟ ਵਿੱਚ ਆਪਣੀ ਖੇਡ ਨੂੰ ਹੋਰ ਨਿਖਾਰ ਸਕਣ। ਭਾਰਤ ਪਰਤਣ ਤੋਂ ਬਾਅਦ ਕੁਲਦੀਪ ਯਾਦਵ ਰਣਜੀ ਟਰਾਫੀ ਅਤੇ ਸਈਅਦ ਮੁਸ਼ਤਾਕ ਅਲੀ ਟੀ-20 ਟਰਾਫੀ ਵਿੱਚ ਖੇਡਦੇ ਨਜ਼ਰ ਆ ਸਕਦੇ ਹਨ।
ਬੋਰਡ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਰਿਸ਼ਭ ਪੰਤ ਵੈਲਿੰਗਟਨ ਵਿੱਚ ਟੈਸਟ ਟੀਮ ਨਾਲ ਜੁੜ ਚੁੱਕੇ ਹਨ।
ਭਾਰਤ ਦਾ ਅਪਡੇਟ ਟੈਸਟ ਸਕੁਐਡ ਇਸ ਤਰ੍ਹਾਂ ਹੈ:-
ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜਾਇਸਵਾਲ, ਕੇਐੱਲ ਰਾਹੁਲ, ਦੇਵਦੱਤ ਪਡੀੱਕਲ, ਰਿਸ਼ਭ ਪੰਤ, ਧਰੁਵ ਜੁਰੇਲ, ਰਵਿੰਦਰ ਜਡੇਜਾ, ਅੰਸ਼ੁਲ ਕੰਬੋਜ, ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨਾ, ਆਕਾਸ਼ਦੀਪ, ਸਾਈ ਸੁਦਰਸ਼ਨ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਮੁਹੰਮਦ ਸਿਰਾਜ ਅਤੇ ਗੁਰਨੂਰ ਬਰਾੜ।