IND vs NZ : ਟੀਮ ਇੰਡੀਆ ਨੇ ਪਹਾੜ ਵਰਗਾ ਸਕੋਰ ਬਣਾ ਕੇ ਰਚਿਆ ਨਵਾਂ ਇਤਿਹਾਸ, ਦੁਨੀਆ ਰਹਿ ਗਈ ਹੈਰਾਨ; ਕਿਸੇ ਨੂੰ ਨਹੀਂ ਸੀ ਉਮੀਦ
ਵੈਲਿੰਗਟਨ ਦੇ ਬੇਸਿਨ ਰਿਜ਼ਰਵ ਮੈਦਾਨ 'ਤੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਾੜ ਵਰਗਾ ਸਕੋਰ ਖੜ੍ਹਾ ਕਰ ਦਿੱਤਾ ਹੈ ਅਤੇ ਕਈ ਨਵੇਂ ਰਿਕਾਰਡ ਆਪਣੇ ਨਾਮ ਕਰ ਲਏ ਹਨ।
Publish Date: Sun, 22 Nov 2026 11:01 AM (IST)
Updated Date: Sun, 22 Nov 2026 11:04 AM (IST)
ਸਪੋਰਟਸ ਡੈਸਕ, ਨਵੀਂ ਦਿੱਲੀ : ਜਦੋਂ ਨਿਊਜ਼ੀਲੈਂਡ ਵਰਗੇ ਦੇਸ਼ ਵਿੱਚ ਟੈਸਟ ਮੈਚ ਖੇਡਿਆ ਜਾਂਦਾ ਹੈ ਤਾਂ ਉਮੀਦ ਕੀਤੀ ਜਾਂਦੀ ਹੈ ਕਿ ਇੱਥੇ ਬੱਲੇਬਾਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਗੇਂਦਬਾਜ਼ ਵੱਧ ਵਿਕਟਾਂ ਹਾਸਲ ਕਰਨਗੇ। ਕਿਸੇ ਵੀ ਉਪ-ਮਹਾਂਦੀਪੀ ਟੀਮ ਤੋਂ ਵੱਡੇ ਸਕੋਰ ਦੀ ਉਮੀਦ ਨਹੀਂ ਕੀਤੀ ਜਾਂਦੀ, ਪਰ ਟੀਮ ਇੰਡੀਆ ਨੇ ਸਾਰੀਆਂ ਉਮੀਦਾਂ ਤੋਂ ਉਲਟ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਵੈਲਿੰਗਟਨ ਦੇ ਬੇਸਿਨ ਰਿਜ਼ਰਵ ਮੈਦਾਨ 'ਤੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਾੜ ਵਰਗਾ ਸਕੋਰ ਖੜ੍ਹਾ ਕਰ ਦਿੱਤਾ ਹੈ ਅਤੇ ਕਈ ਨਵੇਂ ਰਿਕਾਰਡ ਆਪਣੇ ਨਾਮ ਕਰ ਲਏ ਹਨ।
ਟੀਮ ਇੰਡੀਆ ਨੇ ਮੈਚ ਦੇ ਚੌਥੇ ਦਿਨ ਐਤਵਾਰ ਨੂੰ ਆਪਣੀ ਪਹਿਲੀ ਪਾਰੀ 9 ਵਿਕਟਾਂ ਦੇ ਨੁਕਸਾਨ 'ਤੇ 720 ਦੌੜਾਂ ਬਣਾ ਕੇ ਐਲਾਨ ਦਿੱਤੀ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਉਹ ਕਾਰਨਾਮਾ ਕਰ ਦਿਖਾਇਆ, ਜਿਸ ਦੀ ਕਿਸੇ ਨੇ ਉਮੀਦ ਵੀ ਨਹੀਂ ਕੀਤੀ ਸੀ।
ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਭਾਰਤੀ ਬੱਲੇਬਾਜ਼ ਨਿਊਜ਼ੀਲੈਂਡ ਦੀ ਧਰਤੀ 'ਤੇ ਇੰਨਾ ਵੱਡਾ ਸਕੋਰ ਬਣਾਉਣਗੇ, ਪਰ ਟੀਮ ਇੰਡੀਆ ਦੇ ਬੱਲੇਬਾਜ਼ਾਂ ਨੇ ਇਹ ਕਮਾਲ ਕਰ ਦਿਖਾਇਆ।
ਨਿਊਜ਼ੀਲੈਂਡ 'ਚ ਪਹਿਲੀ ਵਾਰ ਹੋਇਆ ਅਜਿਹਾ
ਟੀਮ ਇੰਡੀਆ ਦਾ ਇਹ ਸਕੋਰ ਟੈਸਟ ਕ੍ਰਿਕਟ ਵਿੱਚ ਇੱਕ ਪਾਰੀ ਦਾ ਤੀਜਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਅਤੇ ਵਿਦੇਸ਼ੀ ਧਰਤੀ 'ਤੇ ਟੈਸਟ ਕ੍ਰਿਕਟ ਵਿੱਚ ਭਾਰਤ ਦਾ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ।
ਇਸ ਤੋਂ ਪਹਿਲਾਂ ਵਿਦੇਸ਼ੀ ਧਰਤੀ 'ਤੇ ਭਾਰਤ ਦਾ ਇੱਕ ਪਾਰੀ ਵਿੱਚ ਸਭ ਤੋਂ ਵੱਡਾ ਸਕੋਰ 707 ਦੌੜਾਂ ਸੀ, ਜੋ ਉਸ ਨੇ ਸਾਲ 2010 ਵਿੱਚ ਸ਼੍ਰੀਲੰਕਾ ਖ਼ਿਲਾਫ਼ ਬਣਾਇਆ ਸੀ।
ਇਹ ਨਿਊਜ਼ੀਲੈਂਡ ਖ਼ਿਲਾਫ਼ ਵੀ ਟੈਸਟ ਕ੍ਰਿਕਟ ਵਿੱਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ।
ਇਸ ਤੋਂ ਇਲਾਵਾ ਇਹ ਨਿਊਜ਼ੀਲੈਂਡ ਦੀ ਧਰਤੀ 'ਤੇ ਕਿਸੇ ਵੀ ਟੀਮ ਵੱਲੋਂ ਬਣਾਇਆ ਗਿਆ ਸਭ ਤੋਂ ਵੱਡਾ ਟੈਸਟ ਸਕੋਰ ਹੈ। ਭਾਰਤ ਨੇ ਇਸ ਮਾਮਲੇ ਵਿੱਚ ਨਿਊਜ਼ੀਲੈਂਡ ਨੂੰ ਹੀ ਪਿੱਛੇ ਛੱਡ ਦਿੱਤਾ ਹੈ।
ਨਿਊਜ਼ੀਲੈਂਡ ਨੇ ਸਾਲ 2019 ਵਿੱਚ ਹੈਮਿਲਟਨ ਵਿਖੇ ਬੰਗਲਾਦੇਸ਼ ਖ਼ਿਲਾਫ਼ 6 ਵਿਕਟਾਂ ਦੇ ਨੁਕਸਾਨ 'ਤੇ 715 ਦੌੜਾਂ ਬਣਾਈਆਂ ਸਨ।
ਇਸ ਮਾਮਲੇ 'ਚ ਦੂਜੇ ਨੰਬਰ 'ਤੇ ਪਹੁੰਚੀ ਟੀਮ ਇੰਡੀਆ ਇਸ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਹੀ ਟੀਮ ਇੰਡੀਆ ਟੈਸਟ ਕ੍ਰਿਕਟ ਦੀ ਇੱਕ ਪਾਰੀ ਵਿੱਚ ਸਭ ਤੋਂ ਵੱਧ ਵਾਰ 700 ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਦੂਜੇ ਨੰਬਰ 'ਤੇ ਪਹੁੰਚ ਗਈ ਹੈ।
ਭਾਰਤ ਨੇ ਪੰਜਵੀਂ ਵਾਰ ਟੈਸਟ ਦੀ ਇੱਕ ਪਾਰੀ ਵਿੱਚ 700 ਤੋਂ ਵੱਧ ਦੌੜਾਂ ਬਣਾਈਆਂ ਹਨ।
ਇਸ ਮਾਮਲੇ ਵਿੱਚ ਸ਼੍ਰੀਲੰਕਾ ਪਹਿਲੇ ਨੰਬਰ 'ਤੇ ਹੈ। ਸ਼੍ਰੀਲੰਕਾ ਦੀ ਟੀਮ ਨੇ ਟੈਸਟ ਕ੍ਰਿਕਟ ਦੀ ਇੱਕ ਪਾਰੀ ਵਿੱਚ 7 ਵਾਰ 700 ਤੋਂ ਵੱਧ ਦੌੜਾਂ ਬਣਾਈਆਂ ਹਨ।
ਤੀਜੇ ਨੰਬਰ 'ਤੇ ਇੰਗਲੈਂਡ, ਆਸਟ੍ਰੇਲੀਆ ਅਤੇ ਵੈਸਟਇੰਡੀਜ਼ ਦੀਆਂ ਟੀਮਾਂ ਹਨ। ਇਨ੍ਹਾਂ ਤਿੰਨਾਂ ਟੀਮਾਂ ਨੇ 4-4 ਵਾਰ ਇਹ ਕਾਰਨਾਮਾ ਕੀਤਾ ਹੈ।