ਨਵੀਂ ਦਿੱਲੀ (ਜੇਐੱਨਐੱਨ) : ਭਾਰਤ ਤੇ ਸ੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਕੋਲੰਬੋ ਦੇ ਆਰ ਪ੍ਰਰੇਮਦਾਸਾ ਸਟੇਡੀਅਮ ਵਿਚ ਖੇਡਿਆ ਗਿਆ ਜਿਸ ਨੂੰ ਸ੍ਰੀਲੰਕਾ ਨੇ ਚਾਰ ਵਿਕਟਾਂ ਨਾਲ ਜਿੱਤ ਲਿਆ। ਇਸ ਨਾਲ ਇਹ ਸੀਰੀਜ਼ ਹੁਣ ਇਕ ਇਕ ਨਾਲ ਬਰਾਬਰੀ 'ਤੇ ਆ ਗਈ ਹੈ। ਇਸ ਮੈਚ ਵਿਚ ਸ੍ਰੀਲੰਕਾਈ ਟੀਮ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ 'ਤੇ 132 ਦੌੜਾਂ ਬਣਾਈਆਂ। ਜਿੱਤ ਲਈ ਮਿਲੇ 133 ਦੌੜਾਂ ਦੇ ਟੀਚੇ ਨੂੰ ਮੇਜ਼ਬਾਨਾਂ ਨੇ 19.4 ਓਵਰਾਂ 'ਚ ਚਾਰ ਵਿਕਟਾਂ ਰਹਿੰਦਿਆਂ ਹਾਸਲ ਕਰ ਲਿਆ।

Posted By: Sunil Thapa