ਨਵੀਂ ਦਿੱਲੀ (ਜੇਐੱਨਐੱਨ) : ਭਾਰਤ ਹੱਥੋਂ ਵਨ ਡੇ ਸੀਰੀਜ਼ ਵਿਚ ਹਾਰਨ ਵਾਲੀ ਮੇਜ਼ਬਾਨ ਸ੍ਰੀਲੰਕਾ ਦੀ ਟੀਮ ਨੇ ਜ਼ਬਰਦਸਤ ਵਾਪਸੀ ਕਰਦੇ ਹੋਏ ਵੀਰਵਾਰ ਨੂੰ ਤਿੰਨ ਮੈਚਾਂ ਦੀ ਟੀ-20 ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। ਇਸ ਮੈਚ ਵਿਚ ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿਚ ਅੱਠ ਵਿਕਟਾਂ 'ਤੇ ਸਿਰਫ਼ 81 ਦੌੜਾਂ ਹੀ ਬਣਾ ਸਕੀ। ਜਵਾਬ ਵਿਚ ਸ੍ਰੀਲੰਕਾ ਨੇ 14.3 ਓਵਰਾਂ ਵਿਚ ਤਿੰਨ ਵਿਕਟਾਂ 'ਤੇ 82 ਦੌੜਾਂ ਬਣਾ ਕੇ ਸੱਤ ਵਿਕਟਾਂ ਨਾਲ ਮੈਚ ਜਿੱਤ ਲਿਆ।

Posted By: Jatinder Singh