ਮੋਹਾਲੀ (ਪੀਟੀਆਈ) : ਧਰਮਸ਼ਾਲਾ ਵਿਚ ਪਹਿਲਾ ਮੈਚ ਬਾਰਿਸ਼ ਦੀ ਭੇਟ ਚੜ੍ਹਨ ਤੋਂ ਬਾਅਦ ਭਾਰਤ ਬੁੱਧਵਾਰ ਨੂੰ ਇੱਥੇ ਦੱਖਣੀ ਅਫਰੀਕਾ ਖ਼ਿਲਾਫ਼ ਦੂਜੇ ਟੀ-20 ਮੈਚ ਵਿਚ ਜਿੱਤ ਨਾਲ ਤਿੰਨ ਮੁਕਾਬਲਿਆਂ ਦੀ ਸੀਰੀਜ਼ ਵਿਚ ਬੜ੍ਹਤ ਬਣਾਉਣ ਦੇ ਇਰਾਦੇ ਨਾਲ ਉਤਰੇਗਾ। ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਲਈ ਵੀ ਇਹ ਮੈਚ ਕਾਫੀ ਮਹੱਤਵਪੂਰਨ ਹੋਵੇਗਾ ਕਿਉਂਕਿ ਪਿਛਲੇ ਕੁਝ ਮੈਚਾਂ ਵਿਚ ਉਹ ਮੌਕਿਆਂ ਦਾ ਫ਼ਾਇਦਾ ਉਠਾਉਣ ਵਿਚ ਨਾਕਾਮ ਰਹੇ ਹਨ ਤੇ ਉਨ੍ਹਾਂ 'ਤੇ ਬਿਹਤਰ ਪ੍ਰਦਰਸ਼ਨ ਕਰਨ ਦਾ ਦਬਾਅ ਵਧਦਾ ਜਾ ਰਿਹਾ ਹੈ। ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਵਿਚ ਹੁਣ ਵੀ 12 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਬਾਕੀ ਹੈ ਪਰ ਕਪਤਾਨ ਵਿਰਾਟ ਕੋਹਲੀ ਪਹਿਲਾਂ ਆਪਣੀ ਯੋਜਨਾ ਦੱਸ ਚੁੱਕੇ ਹਨ ਤੇ ਉਨ੍ਹਾਂ ਨੇ ਦੱਸ ਦਿੱਤਾ ਹੈ ਕਿ ਉਨ੍ਹਾਂ ਨੂੰ ਟੀਮ ਵਿਚ ਸ਼ਾਮਲ ਨੌਜਵਾਨਾਂ ਤੋਂ ਕੀ ਉਮੀਦਾਂ ਹਨ। ਕਪਤਾਨ ਨੇ ਸਾਫ਼ ਕਰ ਦਿੱਤਾ ਹੈ ਕਿ ਜਦ ਉਹ ਅੰਤਰਰਾਸ਼ਟਰੀ ਕ੍ਰਿਕਟ ਖੇਡਣ ਲਈ ਉਤਰੇ ਸਨ ਤਾਂ ਉਨ੍ਹਾਂ ਨੇ ਜ਼ਿਆਦਾ ਮੌਕੇ ਮਿਲਣ ਦੀ ਉਮੀਦ ਨਹੀਂ ਕੀਤੀ ਸੀ ਤੇ ਉਨ੍ਹਾਂ ਦਾ ਮੰਨਣਾ ਹੈ ਕਿ ਮੌਜੂਦਾ ਨੌਜਵਾਨ ਖਿਡਾਰੀਆਂ ਨੂੰ ਵੀ ਸੀਮਤ ਮੌਕਿਆਂ ਵਿਚ ਖ਼ੁਦ ਨੂੰ ਸਾਬਤ ਕਰਨਾ ਪਵੇਗਾ। ਧਰਮਸ਼ਾਲਾ ਵਿਚ ਸੀਰੀਜ਼ ਦੇ ਪਹਿਲੇ ਮੈਚ ਵਿਚ ਮੈਦਾਨ 'ਤੇ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ ਸੀ।

ਟੀਮਾਂ ਇਸ ਤਰ੍ਹਾਂ ਹਨ

ਭਾਰਤ : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸ਼ਿਖਰ ਧਵਨ, ਲੋਕੇਸ਼ ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਕਰੁਣਾਲ ਪਾਂਡਿਆ, ਵਾਸ਼ਿੰਗਟਨ ਸੁੰਦਰ, ਰਾਹੁਲ ਚਾਹਰ, ਖਲੀਲ ਅਹਿਮਦ, ਦੀਪਕ ਚਾਹਰ ਤੇ ਨਵਦੀਪ ਸੈਣੀ।

ਦੱਖਣੀ ਅਫਰੀਕਾ : ਕਵਿੰਟਨ ਡਿਕਾਕ (ਕਪਤਾਨ), ਰੇਸੀ ਵਾਨ ਡੇਰ ਡੁਸੇਨ, ਤੇਂਬਾ ਬਾਵੁਮਾ, ਜੁਨੀਅਰ ਡਾਲਾ, ਬਿਓਰਨ ਫੋਰਟਿਨ, ਬਿਊਰੇਨ ਹੈਂਡਿ੍ਕਸ, ਰੀਜਾ ਹੈਂਡਿ੍ਕਸ, ਡੇਵਿਡ ਮਿਲਰ, ਐਨਰਿਚ ਨੋਰਤਜੇ, ਏਂਡੀਲੇ ਫੇਲੁਕਵਾਇਓ, ਡਵੇਨ ਪ੍ਰਰੀਟੋਰੀਅਸ, ਕੈਗਿਸੋ ਰਬਾਦਾ, ਤਬਰੇਜ ਸ਼ਮਸੀ ਤੇ ਜਾਰਜ ਲਿੰਡੇ।