ਬਰਮਿੰਘਮ (ਪੀਟੀਆਈ) : ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸਲਾਮੀ ਬੱਲੇਬਾਜ਼ ਸਮਿ੍ਤੀ ਮੰਧਾਨਾ (ਅਜੇਤੂ 63) ਦੀ ਸ਼ਾਨਦਾਰ ਪਾਰੀ ਦੇ ਦਮ 'ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਗਰੁੱਪ-ਏ ਦੇ ਆਪਣੇ ਦੂਜੇ ਮੈਚ ਵਿਚ ਧੁਰ ਵਿਰੋਧੀ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਕਰਾਰੀ ਮਾਤ ਦਿੱਤੀ। ਬਾਰਿਸ਼ ਕਾਰਨ ਇਹ ਮੈਚ ਦੇਰੀ ਨਾਲ ਸ਼ੁਰੂ ਹੋਇਆ ਤੇ ਇਸ ਨੂੰ 18 ਓਵਰਾਂ ਦਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।

ਪਾਕਿਸਤਾਨ ਦੀ ਕਪਤਾਨ ਬਿਸਮਾਹ ਮਾਰੂਫ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਜਿਸ ਨੂੰ ਭਾਰਤੀ ਗੇਂਦਬਾਜ਼ਾਂ ਨੇ ਗ਼ਲਤ ਸਾਬਤ ਕਰ ਦਿੱਤਾ। ਪਾਕਿਸਤਾਨ ਦੀ ਪੂਰੀ ਟੀਮ 18 ਓਵਰਾਂ ਵਿਚ 99 ਦੌੜਾਂ 'ਤੇ ਸਿਮਟ ਗਈ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 11.4 ਓਵਰਾਂ ਵਿਚ ਦੋ ਵਿਕਟਾਂ 'ਤੇ 102 ਦੌੜਾਂ ਬਣਾ ਕੇ ਇਸ ਟੂਰਨਾਮੈਂਟ ਵਿਚ ਆਪਣਾ ਪਹਿਲਾ ਮੈਚ ਜਿੱਤਿਆ।

Posted By: Gurinder Singh