ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਇਸ ਸਮੇਂ ਵੈਸਟਇੰਡੀਜ਼ ਦੌਰੇ 'ਤੇ ਹੈ। ਟੀ-20 ਤੇ ਵਨਡੇਅ ਸੀਰੀਜ਼ ਤੋਂ ਬਾਅਦ ਭਾਰਤ ਨੇ ਉੱਥੇ ਟੈਸਟ ਸੀਰੀਜ਼ ਖੇਡਣੀ ਹੈ। ਇਸ ਦੌਰੇ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਫਰਜ਼ੀ ਧਮਕੀ ਮਿਲ ਰਹੀ ਹੈ। ਧਮਕੀ ਮਿਲਣ ਤੋਂ ਬਾਅਦ ਹੀ ਟੀਮ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੂੰ ਅਜਿਹੀ ਜਾਣਕਾਰੀ ਮਿਲ ਰਹੀ ਸੀ ਕਿ ਵੈਸਟਇੰਡੀਜ਼ ਦੌਰੇ 'ਤੇ ਟੀਮ ਦੇ ਖਿਡਾਰੀਆਂ ਦੀ ਜਾਨ ਖ਼ਤਰਾ ਹੈ।

ਬੀਸੀਸੀਆਈ ਦੇ ਸੀਨੀਅਰ ਵਰਕਰ ਨੇ ਆਈਏਐੱਨਐੱਸ ਨਾਲ ਗੱਲਬਾਤ ਦੱਸਿਆ 'ਚ ਧਮਕੀ ਦੀ ਜੋ ਖ਼ਬਰ ਮਿਲੀ ਸੀ, ਉਹ ਸਹੀ ਨਹੀਂ ਸੀ। ਖ਼ਬਰ 'ਚ ਸਚਾਈ ਨਾ ਹੋਣ ਤੋਂ ਬਾਅਦ ਹੀ ਐਂਟਿਗਾ 'ਚ ਖੇਡ ਰਹੀ ਭਾਰਤੀ ਟੀਮ ਨੂੰ ਵਾਧੂ ਸੁਰੱਖਿਆ ਮੁਹੱਇਆ ਕਰਵਾਈ ਗਈ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਅਜਿਹੀ ਖ਼ਬਰ ਆਈ ਸੀ ਕਿ ਭਾਰਤੀ ਕ੍ਰਿਕਟ ਟੀਮ 'ਤੇ ਹਮਲਾ ਹੋ ਸਕਦਾ ਹੈ। ਅਹਿਮ ਗੱਲ ਇਹ ਹੈ ਕਿ ਇਹ ਧਮਕੀ ਸਿੱਧੇ ਭਾਰਤੀ ਟੀਮ ਨੂੰ ਨਹੀਂ ਦਿੱਤੀ ਗਈ ਸੀ ਬਲਕਿ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਸੀ। ਜਾਣਕਾਰੀ ਮੁਤਾਬਿਕ ਪੀਸੀਬੀ ਨੂੰ ਇਕ ਧਮਕੀ ਭਰੀ ਈਮੇਲ ਭੇਜੀ ਗਈ ਸੀ ਜਿਸ 'ਚ ਟੀਮ ਇੰਡੀਆ ਦੇ ਖਿਡਾਰੀਆਂ 'ਤੇ ਹਮਲਾ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਸੀ।

Posted By: Akash Deep