ਜੇਐੱਨਐੱਨ, ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜਨ ਦੇ 49ਵੇਂ ਮੈਚ ਵਿਚ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਸ ਨਾਲ ਹੋਇਆ। ਇਸ ਮੈਚ ਵਿਚ ਚੇਨਈ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਟਾਸ ਜਿੱਤ ਕੇ ਪਹਿਲੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਅਜਿਹੇ ਵਿਚ ਕੋਲਕਾਤਾ ਦੀ ਟੀਮ ਨੇ ਪਹਿਲੇ ਬੱਲੇਬਾਜ਼ੀ ਕਰਦੇ ਹੋਏ ਨਿਤੀਸ਼ ਰਾਣਾ ਦੇ ਅਰਧ ਸੈਂਕੜੇ ਦੇ ਦਮ 'ਤੇ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 172 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਨੇ ਆਖ਼ਰੀ ਗੇਂਦ 'ਤੇ ਰਵਿੰਦਰ ਜਡੇਜਾ ਦੇ ਚੌਕੇ ਦੇ ਦਮ 'ਤੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ।

ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਟੀਮ ਲਈ ਸ਼ੇਨ ਵਾਟਸਨ ਤੇ ਰਿਤੁਰਾਜ ਗਾਇਕਵਾੜ ਨੇ ਪਾਰੀ ਦੀ ਸ਼ੁਰੂਆਤ ਕੀਤੀ। ਦੋਵਾਂ ਨੇ ਮਿਲ ਕੇ ਪਾਵਰਪਲੇ ਵਿਚ 44 ਦੌੜਾਂ ਜੋੜੀਆਂ। ਟੂਰਨਾਮੈਂਟ ਵਿਚ ਸ਼ਾਨਦਾਰ ਗੇਂਦਬਾਜ਼ੀ ਕਰ ਰਹੇ ਵਰੁਣ ਚਕਰਵਰਤੀ ਨੇ ਸ਼ੇਨ ਵਾਟਸਨ ਦਾ ਵਿਕਟ ਹਾਸਲ ਕੀਤਾ।

ਰਵਿੰਦਰ ਜਡੇਜਾ ਨੇ ਆਖਿਰ ਵਿਚ ਆ ਕੇ 11 ਗੇਂਦਾਂ 'ਤੇ 31 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਜਿੱਤ ਤਕ ਪਹੁੰਚਾਇਆ। ਜਡੇਜਾ ਨੇ ਆਖਰੀ ਗੇਂਦ 'ਤੇ ਛੱਕਾ ਲਗਾਉਂਦੇ ਹੋਏ ਟੀਮ ਨੂੰ 6 ਵਿਕਟਾਂ ਨਾਲ ਜਿੱਤ ਦਿਵਾਈ।

Posted By: Susheel Khanna