ਚੇੱਨਈ (ਪੀਟੀਆਈ) : ਭਾਰਤੀ ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਨੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਵਿਚ ਬਹੁਤ ਸਾਰੀ ਯੋਗਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਤ ਜੇ ਇਕ ਵਾਰ ਦੌੜਾਂ ਬਣਾਉਣਾ ਸ਼ੁਰੂ ਕਰ ਦਿੰਦੇ ਹਨ ਤਾਂ ਉਹ ਇਕ ਵੱਡੇ ਖਿਡਾਰੀ ਬਣ ਜਾਣਗੇ।

ਰਾਠੌਰ ਨੇ ਮੈਚ ਤੋਂ ਪਹਿਲਾਂ ਕਿਹਾ ਕਿ ਅਸੀਂ ਪੰਤ 'ਤੇ ਇਸ ਲਈ ਗੱਲਬਾਤ ਕਰ ਰਹੇ ਹਾਂ ਕਿਉਂਕਿ ਉਨ੍ਹਾਂ ਅੰਦਰ ਬਹੁਤ ਯੋਗਤਾ ਹੈ ਤੇ ਹਰ ਕਿਸੇ ਦਾ ਮੰਨਣਾ ਹੈ ਕਿ ਉਹ ਕਿਸੇ ਵੀ ਟੀਮ ਲਈ ਐਕਸ ਫੈਕਟਰ ਬਣ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਚੋਣਕਾਰਾਂ ਤੇ ਟੀਮ ਮੈਨੇਜਮੈਂਟ ਨੇ ਉਨ੍ਹਾਂ ਦਾ ਸਮਰਥਨ ਕੀਤਾ ਹੈ ਕਿਉਂਕਿ ਸਾਡੇ ਸਾਰਿਆਂ ਦਾ ਮੰਨਣਾ ਹੈ ਕਿ ਉਹ ਇਕ ਚੰਗੇ ਖਿਡਾਰੀ ਹਨ। ਇਸ ਤੋਂ ਇਲਾਵਾ ਰਾਠੌਰ ਨੇ ਕਿਹਾ ਕਿ ਮੈਨੂੰ ਲਗਦਾ ਹੈ ਕਿ ਜਦ ਟੀਚੇ ਦਾ ਪਿੱਛਾ ਕਰਨ ਦੀ ਗੱਲ ਆਉਂਦੀ ਹੈ ਤਾਂ ਅਸੀਂ ਦੁਨੀਆ ਦੀ ਨੰਬਰ ਇਕ ਟੀਮ ਹਾਂ ਪਰ ਜਦ ਪਹਿਲਾਂ ਬੱਲੇਬਾਜ਼ੀ ਕੀਤੀ ਜਾਂਦੀ ਹੈ ਤਾਂ ਵੱਖਰੀ ਸਥਿਤੀ ਹੁੰਦੀ ਹੈ।