- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਮਹਿਲਾ ਕ੍ਰਿਕਟ ਟੀਮ ਨੇ ਸੀਨੀਅਰ ਮਹਿਲਾ ਟੀ 20 ਟਰਾਫੀ ਐਲੀਟ ਦੇ ਮੁਕਾਬਲੇ ਵਿੱਚ ਸਿੱਕਿਮ ਮਹਿਲਾ ਕ੍ਰਿਕਟ ਟੀਮ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤ ਰਤਨ ਅਟਲ ਬਿਹਾਰੀ ਵਾਜਪੇਈ ਏਕਾਨਾ ਕ੍ਰਿਕਟ ਸਟੇਡੀਅਮ, ਲਖਨਊ ਵਿਖੇ ਖੇਡੇ ਗਏ ਇਸ ਮੁਕਾਬਲੇ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਮਹਿਲਾ ਕ੍ਰਿਕਟ ਟੀਮ ਨੇ ਸੀਨੀਅਰ ਮਹਿਲਾ ਟੀ 20 ਟਰਾਫੀ ਐਲੀਟ ਦੇ ਮੁਕਾਬਲੇ ਵਿੱਚ ਸਿੱਕਿਮ ਮਹਿਲਾ ਕ੍ਰਿਕਟ ਟੀਮ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤ ਰਤਨ ਅਟਲ ਬਿਹਾਰੀ ਵਾਜਪੇਈ ਏਕਾਨਾ ਕ੍ਰਿਕਟ ਸਟੇਡੀਅਮ, ਲਖਨਊ ਵਿਖੇ ਖੇਡੇ ਗਏ ਇਸ ਮੁਕਾਬਲੇ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਸਿੱਕਿਮ ਦੀ ਟੀਮ ਨੇ 16 ਓਵਰਾਂ ਵਿੱਚ 97 ਦੌੜਾਂ ਬਣਾਈਆਂ। ਸਿੱਕਿਮ ਵੱਲੋਂ ਸਮਾਇਤਾ ਨੇ 36 ਦੌੜਾਂ ਅਤੇ ਆਸ਼ਨਾ ਪਾਟੀਦਾਰ ਨੇ 31 ਦੌੜਾਂ ਦਾ ਯੋਗਦਾਨ ਪਾਇਆ।
ਪੰਜਾਬ ਦੀਆਂ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਸਿੱਕਿਮ ਦੇ ਬੱਲੇਬਾਜ਼ਾਂ ਨੂੰ ਖੁੱਲ੍ਹ ਕੇ ਨਹੀਂ ਖੇਡਣ ਦਿੱਤਾ। ਮੰਨਤ ਕਸ਼ਯਪ ਨੇ 3 ਓਵਰਾਂ ਵਿੱਚ ਸਿਰਫ਼ 13 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ। ਨੀਤੂ ਸਿੰਘ ਨੇ 2 ਓਵਰਾਂ ਵਿੱਚ 8 ਦੌੜਾਂ ਦੇ ਕੇ 1 ਵਿਕਟ ਅਤੇ ਅੰਨੂ ਮਲਹਾਨ ਨੇ 3 ਓਵਰਾਂ ਵਿੱਚ 27 ਦੌੜਾਂ ਦੇ ਕੇ 1 ਵਿਕਟ ਹਾਸਲ ਕੀਤੀ।
98 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ ਨੇ ਸਿਰਫ਼ 11.4 ਓਵਰਾਂ ਵਿੱਚ 98/2 ਦੌੜਾਂ ਬਣਾਕੇ ਮੁਕਾਬਲਾ 8 ਵਿਕਟਾਂ ਨਾਲ ਆਪਣੇ ਨਾਮ ਕਰ ਲਿਆ।
ਪੰਜਾਬ ਦੀ ਜਿੱਤ ਦੀ ਮੁੱਖ ਨਾਇਕਾ ਹਰਸਿਮਰਨ ਕੌਰ ਰਹੀ, ਜਿਸ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 38 ਗੇਂਦਾਂ ’ਤੇ ਨਾਬਾਦ 54 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 9 ਚੌਕੇ ਸ਼ਾਮਲ ਰਹੇ ਅਤੇ ਉਸ ਦਾ ਸਟ੍ਰਾਈਕ ਰੇਟ 142.10 ਰਿਹਾ।
ਉਸ ਦਾ ਸਾਥ ਦਿੰਦਿਆਂ ਅਮਨਜੋਤ ਕੌਰ ਨੇ 13 ਗੇਂਦਾਂ ’ਤੇ ਨਾਬਾਦ 23 ਦੌੜਾਂ ਦੀ ਤੇਜ਼ ਪਾਰੀ ਖੇਡੀ, ਜਿਸ ਵਿੱਚ 2 ਛੱਕੇ ਸ਼ਾਮਲ ਸਨ। ਰਿੱਧਿਮਾ ਅਗਰਵਾਲ ਨੇ 4 ਦੌੜਾਂ ਅਤੇ ਕਨਿਕਾ ਆਹੂਜਾ ਨੇ 13 ਗੇਂਦਾਂ ’ਤੇ 10 ਦੌੜਾਂ ਬਣਾਈਆਂ।
ਪੰਜਾਬ ਮਹਿਲਾ ਟੀਮ ਨੇ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦੋਵਾਂ ਵਿਭਾਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਕਾਬਲੇ ’ਤੇ ਆਪਣੀ ਪਕੜ ਬਣਾਈ ਰੱਖੀ ਅਤੇ 8 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ।
ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ‘ਮੀਤ ਹੇਅਰ’ ਨੇ ਵੀ ਟੀਮ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰਨਾਂ ਦੀ ਮਿਹਨਤ, ਟੀਮ ਵਰਕ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਟੀਮ ਨੇ ਜਿਸ ਤਰ੍ਹਾਂ ਗੇਂਦ ਅਤੇ ਬੱਲੇ ਨਾਲ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ ਹੈ, ਉਹ ਕਾਬਿਲ-ਏ-ਤਾਰੀਫ਼ ਹੈ।