- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕ੍ਰਿਕਟ ਦੇ ਇਤਿਹਾਸ ਵਿਚ ਇਕ ਨਵਾਂ ਸੁਨਹਿਰੀ ਅਧਿਆਏ ਜੜਦਿਆਂ, ‘ਵੀਨੂ ਮਾਂਕੜ ਟਰਾਫ਼ੀ’ ’ਤੇ ਸ਼ਾਨਦਾਰ ਕਬਜ਼ਾ ਕਰਨ ਤੋਂ ਬਾਅਦ ਪੰਜਾਬ ਦੀ ਅੰਡਰ-19 ਕ੍ਰਿਕਟ ਟੀਮ ਜਦੋਂ ਆਪਣੇ ਘਰ ਵਾਪਸ ਪਰਤੀ ਤਾਂ ਮਾਹੌਲ ਜਸ਼ਨ ਤੇ ਗੌਰਵ ਨਾਲ ਭਰ ਗਿਆ

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਕ੍ਰਿਕਟ ਦੇ ਇਤਿਹਾਸ ਵਿਚ ਇਕ ਨਵਾਂ ਸੁਨਹਿਰੀ ਅਧਿਆਏ ਜੜਦਿਆਂ, ‘ਵੀਨੂ ਮਾਂਕੜ ਟਰਾਫ਼ੀ’ ’ਤੇ ਸ਼ਾਨਦਾਰ ਕਬਜ਼ਾ ਕਰਨ ਤੋਂ ਬਾਅਦ ਪੰਜਾਬ ਦੀ ਅੰਡਰ-19 ਕ੍ਰਿਕਟ ਟੀਮ ਜਦੋਂ ਆਪਣੇ ਘਰ ਵਾਪਸ ਪਰਤੀ ਤਾਂ ਮਾਹੌਲ ਜਸ਼ਨ ਤੇ ਗੌਰਵ ਨਾਲ ਭਰ ਗਿਆ। ਸ਼ਹੀਦ ਭਗਤ ਸਿੰਘ ਕੌਮਾਂਤਰੀ ਏਅਰਪੋਰਟ ਮੁਹਾਲੀ ’ਤੇ ਪਹੁੰਚਣ ’ਤੇ ਪੰਜਾਬ ਦੀ ਇਸ ਜੇਤੂ ਟੀਮ ਦਾ ਬਹੁਤ ਹੀ ਗਰਮਜੋਸ਼ੀ ਤੇ ਸ਼ਾਨਦਾਰ ਤਰੀਕੇ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਆਨਰੇਰੀ ਸਕੱਤਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੀਤ ਹੇਅਰ ਨੇ ਖ਼ੁਦ ਹਵਾਈ ਅੱਡੇ ’ਤੇ ਮੌਜੂਦ ਰਹਿ ਕੇ ਪੰਜਾਬ ਦੇ ਇਨ੍ਹਾਂ ਹੋਣਹਾਰ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਨੇ ਸਾਰੇ ਖਿਡਾਰੀਆਂ ਤੇ ਕੋਚਿੰਗ ਸਟਾਫ਼ ਨੂੰ ਫੁੱਲਾਂ ਦੇ ਹਾਰ ਪਹਿਨਾ ਕੇ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਦੀ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ।