ਨਵੀਂ ਦਿੱਲੀ (ਜੇਐੱਨਐੱਨ) : ਰਾਜਸਥਾਨ ਰਾਇਲਜ਼ ਨੇ ਐਤਵਾਰ ਨੂੰ ਆਈਪੀਐੱਲ ਦੇ ਮੈਚ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ 24 ਦੌੜਾਂ ਨਾਲ ਜਿੱਤ ਹਾਸਲ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਦੀ ਟੀਮ ਨੇ ਤੈਅ 20 ਓਵਰਾਂ 'ਚ ਛੇ ਵਿਕਟਾਂ 'ਤੇ 178 ਦੌੜਾਂ ਦਾ ਸਕੋਰ ਬਣਾਇਆ। ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਰਾਜਸਥਾਨ ਵੱਲੋਂ ਯਸ਼ਸਵੀ ਜਾਇਸਵਾਲ ਸਰਬੋਤਮ ਸਕੋਰਰ ਰਹੇ ਜਿਨ੍ਹਾਂ ਨੇ 41 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ ਵਿਚ ਛੇ ਚੌਕੇ ਤੇ ਇਕ ਛੱਕਾ ਲਾਇਆ। ਜਵਾਬ ਵਿਚ ਲਖਨਊ ਸੁਪਰ ਜਾਇੰਟਸ ਦੀ ਟੀਮ ਦੀਪਕ ਹੁੱਡਾ (59) ਦੇ ਅਰਧ ਸੈਂਕੜੇ ਦੇ ਬਾਵਜੂਦ 20 ਓਵਰਾਂ 'ਚ ਅੱਠ ਵਿਕਟਾਂ 'ਤੇ 154 ਦੌੜਾਂ ਹੀ ਬਣਾ ਸਕੀ ਤੇ 24 ਦੌੜਾਂ ਨਾਲ ਮੈਚ ਹਾਰ ਗਈ।