ਮੁੰਬਈ (ਪੀਟੀਆਈ) : ਭਾਰਤ ਨੇ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਐਲਾਨ ਦਿੱਤੀ ਤੇ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਵਿਚ ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਇੱਕੋ ਇਕ ਨਵਾਂ ਚਿਹਰਾ ਹੈ। ਟੀਮ ਵਿਚ ਹੋਰ ਕਿਸੇ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਉਥੇ ਹਰਿਆਣਾ ਦੀ 15 ਸਾਲ ਦੀ ਸ਼ੈਫਾਲੀ ਵਰਮਾ ਵੀ ਆਪਣੇ ਪਹਿਲੇ ਸੈਸ਼ਨ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਕੁਝ ਚੰਗੇ ਪ੍ਰਦਰਸ਼ਨ ਤੋਂ ਬਾਅਦ ਪਹਿਲੀ ਵਿਸ਼ਵ ਪੱਧਰੀ ਚੈਂਪੀਅਨਸ਼ਿਪ ਵਿਚ ਹਿੱਸਾ ਲਵੇਗੀ। ਰਿਚਾ ਨੂੰ ਪਿਛਲੇ ਦਿਨੀਂ ਮਹਿਲਾ ਚੈਲੰਜਰ ਟਰਾਫੀ ਵਿਚ ਉਨ੍ਹਾਂ ਦੇ ਚੰਗੇ ਪ੍ਰਦਰਸ਼ਨ ਦਾ ਫ਼ਾਇਦਾ ਮਿਲਿਆ ਜਿਨ੍ਹਾਂ ਨੇ 26 ਗੇਂਦਾਂ ਵਿਚ ਚਾਰ ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 36 ਦੌੜਾਂ ਬਣਾਈਆਂ ਸਨ। ਚੋਣਕਾਰਾਂ ਨੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਆਸਟ੍ਰੇਲੀਆ ਵਿਚ ਹੋਣ ਵਾਲੀ ਤਿਕੋਣੀ ਸੀਰੀਜ਼ ਲਈ ਵੀ 16 ਮੈਂਬਰੀ ਟੀਮ ਦਾ ਐਲਾਨ ਕੀਤਾ ਜਿਸ ਵਿਚ ਨੁਜਹਤ ਪਰਵੀਨ ਨੂੰ 16ਵੇਂ ਮੈਂਬਰ ਦੇ ਰੂਪ ਵਿਚ ਸ਼ਾਮਲ ਕੀਤਾ ਗਿਆ ਹੈ। ਟੂਰਨਾਮੈਂਟ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਤੀਜੀ ਟੀਮ ਇੰਗਲੈਂਡ ਹੈ।

ਟੀ-20 ਵਿਸ਼ਵ ਕੱਪ ਲਈ ਟੀਮ

ਹਰਮਨਪ੍ਰੀਤ ਕੌਰ (ਕਪਤਾਨ), ਸਮਿ੍ਤੀ ਮੰਧਾਨਾ, ਸ਼ੈਫਾਲੀ ਵਰਮਾ, ਜੇਮੀਮਾ ਰਾਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਣਾਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ, ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ, ਪੂਜਾ ਵਸਤਰਾਕਰ ਤੇ ਅਰੁੰਧਤੀ ਰੈੱਡੀ।

ਤਿਕੋਣੀ ਸੀਰੀਜ਼ ਲਈ 16 ਮੈਂਬਰੀ ਟੀਮ

ਹਰਮਨਪ੍ਰੀਤ ਕੌਰ (ਕਪਤਾਨ), ਸਮਿ੍ਤੀ ਮੰਧਾਨਾ, ਸ਼ੈਫਾਲੀ ਵਰਮਾ, ਜੇਮੀਮਾ ਰਾਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਣਾਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ, ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ, ਪੂਜਾ ਵਸਤਰਾਕਰ, ਅਰੁੰਧਤੀ ਰੈੱਡੀ, ਨੁਜਹਤ ਪਰਵੀਨ।