ਕੋਲੰਬੋ : ਵਿਸ਼ਵ ਕੱਪ ਵਿਚ ਸ੍ਰੀਲੰਕਾਈ ਟੀਮ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਸ੍ਰੀਲੰਕਾ ਦੇ ਖੇਡ ਮੰਤਰੀ ਨੇ ਰਾਸ਼ਟਰੀ ਕ੍ਰਿਕਟ ਟੀਮ ਦੇ ਕੋਚਾਂ ਨੂੰ ਬਰਖ਼ਾਸਤ ਕਰਨ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਟੀਮ ਵਿਸ਼ਵ ਕੱਪ ਵਿਚ ਛੇ ਵਿਚੋਂ ਤਿੰਨ ਹੀ ਮੁਕਾਬਲੇ ਜਿੱਤ ਸਕੀ ਸੀ। ਸ੍ਰੀਲੰਕਾ ਕ੍ਰਿਕਟ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਬੰਗਲਾਦੇਸ਼ ਖ਼ਿਲਾਫ਼ ਹੋਣ ਵਾਲੀ ਸੀਰੀਜ਼ ਤੋਂ ਬਾਅਦ ਸ੍ਰੀਲੰਕਾ ਦੇ ਕੋਚ ਚੰਦਰਿਕਾ ਹਥੁਰਸਿੰਹਾ ਤੇ ਉਨ੍ਹਾਂ ਦੇ ਸਹਿਯੋਗੀ ਸਟਾਫ ਨੂੰ ਬਰਖ਼ਾਸਤ ਕਰ ਦਿੱਤਾ ਜਾਵੇਗਾ। ਸੂਤਰਾਂ ਦੀ ਮੰਨੀਏ ਤਾਂ ਖੇਡ ਮੰਤਰੀ ਹਰਿਨ ਫਰਨਾਂਡੋ ਨੇ ਕੋਚਾਂ ਨੂੰ ਹੁਕਮ ਦਿੱਤਾ ਹੈ ਕਿ ਬੰਗਲਾਦੇਸ਼ ਖ਼ਿਲਾਫ਼ ਸੀਰੀਜ਼ ਤੋਂ ਬਾਅਦ ਉਨ੍ਹਾਂ ਨੂੰ ਚਲੇ ਜਾਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਿਸ਼ਵ ਕੱਪ ਤੋਂ ਪਹਿਲਾਂ ਫਰਨਾਂਡੋ ਟੀਮ ਵਿਚ ਕੁਝ ਤਬਦੀਲੀ ਕਰਨਾ ਚਾਹੁੰਦੇ ਸਨ।