ਨਵੀਂ ਦਿੱਲੀ (ਜੇਐੱਨਐੱਨ) : ਚੰਡੀਗੜ੍ਹ ਨੇ ਮੰਗਲਵਾਰ ਨੂੰ ਚੇਨਈ ਵਿਚ ਹੋਏ ਸਈਅਦ ਮੁਸ਼ਤਾਕ ਅਲੀ ਟਰਾਫੀ ਟੀ-20 ਟੂਰਨਾਮੈਂਟ ਦੇ ਗਰੁੱਪ ਮੈਚ ਵਿਚ ਅਰੁਣਾਚਲ ਪ੍ਰਦੇਸ਼ ਨੂੰ ਸੱਤ ਵਿਕਟਾਂ ਨਾਲ ਮਾਤ ਦਿੱਤੀ। ਚੰਡੀਗੜ੍ਹ ਦੀ ਸ਼ਾਨਦਾਰ ਗੇਂਦਬਾਜ਼ੀ ਅੱਗੇ ਅਰੁਣਾਚਲ ਪ੍ਰਦੇਸ਼ ਦੀ ਟੀਮ ਤੈਅ 20 ਓਵਰਾਂ ਵਿਚ ਅੱਠ ਵਿਕਟਾਂ 'ਤੇ 56 ਦੌੜਾਂ ਹੀ ਬਣਾ ਸਕੀ। ਚੰਡੀਗੜ੍ਹ ਦੇ ਬਿਪੁਲ ਸ਼ਰਮਾ ਨੇ ਚਾਰ ਓਵਰਾਂ ਵਿਚ ਪੰਜ ਦੌੜਾਂ ਦੇ ਸਭ ਤੋਂ ਜ਼ਿਆਦਾ ਤਿੰਨ ਵਿਕਟਾਂ ਲਈਆਂ। ਜਵਾਬ ਵਿਚ ਚੰਡੀਗੜ੍ਹ ਨੇ 7.1 ਓਵਰਾਂ ਵਿਚ ਤਿੰਨ ਵਿਕਟਾਂ ਗੁਆ ਕੇ 62 ਦੌੜਾਂ ਦਾ ਸਕੋਰ ਬਣਾ ਕੇ ਮੈਚ ਆਪਣੇ ਨਾਂ ਕੀਤਾ। ਅਰਸਲਾਨ ਖਾਨ ਨੇ ਸਭ ਤੋਂ ਵੱਧ 37 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ ਵਿਚ 19 ਗੇਂਦਾਂ ਦਾ ਸਾਹਮਣਾ ਕੀਤਾ ਜਿਸ ਵਿਚ ਪੰਜ ਚੌਕੇ ਤੇ ਦੋ ਛੱਕੇ ਸ਼ਾਮਲ ਹਨ।