ਸਿਲਹਟ (ਪੀਟੀਆਈ) : ਇੰਗਲੈਂਡ ਖ਼ਿਲਾਫ਼ ਵਨ ਡੇ ਸੀਰੀਜ਼ ਵਿਚ ਕਲੀਨ ਸਵੀਪ ਕਰਨ ਤੋਂ ਬਾਅਦ ਉਤਸ਼ਾਹ ਨਾਲ ਭਰੀ ਭਾਰਤੀ ਟੀਮ ਮਹਿਲਾ ਏਸ਼ੀਆ ਕੱਪ ਟੀ-20 ਟੂਰਨਾਮੈਂਟ ਵਿਚ ਆਪਣੀ ਲੈਅ ਕਾਇਮ ਰੱਖਣ ਲਈ ਉਤਰੇਗੀ ਜਿੱਥੇ ਸ਼ਨਿਚਰਵਾਰ ਨੂੰ ਉਸ ਦਾ ਪਹਿਲਾ ਮੈਚ ਸ੍ਰੀਲੰਕਾ ਨਾਲ ਹੋਵੇਗਾ। ਭਾਰਤੀ ਮਹਿਲਾਵਾਂ ਨੂੰ ਟੀ-20 ਫਾਰਮੈਟ ਵਿਚ ਪਿਛਲੇ ਸਮੇਂ ਦੌਰਾਨ ਬਹੁਤ ਕਾਮਯਾਬੀ ਨਹੀਂ ਮਿਲੀ ਹੈ ਪਰ ਇਸ ਮਹਾਦੀਪੀ ਚੈਂਪੀਅਨਸ਼ਿਪ ਵਿਚ ਹਰਮਨਪ੍ਰਰੀਤ ਕੌਰ ਦੀ ਅਗਵਾਈ ਵਾਲੀ ਟੀਮ ਜੇਤੂ ਟਰਾਫੀ ਦੀ ਮੁੱਖ ਦਾਅਵੇਦਾਰ ਦੇ ਰੂਪ ਵਿਚ ਸ਼ੁਰੂਆਤ ਕਰੇਗੀ। ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿਚ ਇਤਿਹਾਸਕ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਸ ਮਹੀਨੇ ਦੇ ਸ਼ੁਰੂ ਵਿਚ ਇੰਗਲੈਂਡ ਹੱਥੋਂ ਟੀ-20 ਸੀਰੀਜ਼ ਵਿਚ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਹਰਮਨਪ੍ਰਰੀਤ ਦੀ ਅਗਵਾਈ ਵਾਲੀ ਟੀਮ ਨੇ ਵਨ ਡੇ ਵਿਚ ਸ਼ਾਨਦਾਰ ਵਾਪਸੀ ਕੀਤੀ ਤੇ 3-0 ਨਾਲ ਕਲੀਨ ਸਵੀਪ ਕਰ ਕੇ ਦਿੱਗਜ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਸ਼ਾਨਦਾਰ ਵਿਦਾਈ ਦਿੱਤੀ।

Posted By: Gurinder Singh