ਜੇਐਨਐਨ, ਨਵੀਂ ਦਿੱਲੀ :Ind vs WI T20 Series 2019 Sanju Samson Team India : ਦਸੰਬਰ ਵਿਚ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੇ ਟੀ20 ਇੰਟਰਨੈਸ਼ਨਲ ਸੀਰੀਜ਼ ਲਈ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਭਾਰਤੀ ਟੀਮ ਵਿਚ ਥਾਂ ਮਿਲ ਗਈ ਹੈ। ਇਸ ਗੱਲ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਦਿੱਤੀ। ਦਰਅਸਲ ਸੰਜੂ ਨੂੰ ਭਾਰਤੀ ਟੀਮ ਵਿਚ ਸ਼ਿਖਰ ਧਵਨ ਦੇ ਬਦਲ ਵਿਚ ਸ਼ਾਮਲ ਕੀਤਾ ਗਿਆ ਹੈ, ਜੋ ਜ਼ਖ਼ਮੀ ਹੋ ਗਏ ਹਨ।

ਦਿੱਲੀ ਦੇ ਸਇਦ ਮੁਸ਼ਤਾਕ ਅਲੀ ਟਰਾਫੀ ਦਾ ਮੈਚ ਖੇਡਦੇ ਸੂਰਤ ਵਿਚ ਮਹਾਰਾਸ਼ਟਰ ਖ਼ਿਲਾਫ਼ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੇ ਖੱਬੇ ਗੋਢੇ 'ਤੇ ਡੂੰਘਾ ਕੱਟ ਲੱਗਾ ਹੈ, ਜਿਸ ਵਿਚ ਕਈ ਟਾਂਕੇ ਲੱਗੇ ਹਨ। ਜਿਸ ਕਾਰਨ ਉਨ੍ਹਾਂ ਨੂੰ ਟੀ20 ਚੋਂ ਬਾਹਰ ਹੋਣਾ ਪਿਆ। ਬੀਸੀਸੀਆਈ ਦੀ ਮੈਡੀਕਲ ਟੀਮ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਸੱਟ ਦੀ ਜਾਂਚ ਤੋਂ ਬਾਅਦ ਕਿਹਾ ਕਿ ਉਹ ਕੁਝ ਸਮੇਂ ਲਈ ਖੇਡ ਨਹੀਂ ਸਕਣਗੇ। ਅਜਿਹੇ ਵਿਚ ਸੰਜੂ ਸੈਮਸਨ ਨੂੰ ਫਿਰ ਤੋਂ ਭਾਰਤੀ ਟੀਮ ਵਿਚ ਥਾਂ ਮਿਲੀ ਹੈ।

ਟੀ20 ਸੀਰੀਜ਼ ਲਈ ਭਾਰਤੀ ਟੀਮ

ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪਕਪਤਾਨ), ਕੇਐਲ ਰਾਹੁਲ, ਸ਼੍ਰੇਅਸ ਅਇਅਰ, ਮਨੀਸ਼ ਪਾਂਡੇ, ਸੰਜੂ ਸੈਮਸਨ ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵਿੰਦਰ ਜਡੇਜਾ, ਯੁਜਵਿੰਦਰ ਚਹਿਲ, ਕੁਲਦੀਪ ਯਾਦਵ, ਦੀਪਕ ਚਾਹਰ, ਮੁਹੰਮਦ ਸ਼ਮੀ ਅਤੇ ਭੁਵਨੇਸ਼ਰ ਕੁਮਾਰ।

Posted By: Tejinder Thind