ਵਡੋਰਦਾ (ਜੇਐੱਨਐੱਨ) : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਲਾਮੀ ਬੱਲੇਬਾਜ਼ ਸਮਿ੍ਤੀ ਮੰਧਾਨਾ ਸੱਟ ਕਾਰਨ ਦੱਖਣੀ ਅਫਰੀਕਾ ਖ਼ਿਲਾਫ਼ ਹੋਣ ਵਾਲੀ ਵਨ ਡੇ ਸੀਰੀਜ਼ 'ਚੋਂ ਬਾਹਰ ਹੋ ਗਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਹਾਲਾਂਕਿ ਅਜੇ ਤਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਮੰਧਾਨਾ ਨੂੰ ਕੁਝ ਦਿਨ ਪਹਿਲਾਂ ਅਭਿਆਸ ਦੌਰਾਨ ਪੈਰ ਦੀ ਉਂਗਲੀ ਵਿਚ ਸੱਟ ਲੱਗ ਗਈ ਸੀ। ਭਾਰਤੀ ਮਹਿਲਾ ਕ੍ਰਿਕਟ ਟੀਮ ਬੁੱਧਵਾਰ ਤੋਂ ਦੱਖਣੀ ਅਫਰੀਕਾ ਖ਼ਿਲਾਫ਼ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਖੇਡੇਗੀ।