style="text-align: justify;"> ਬਲੋਮਫੋਂਟੇਨ (ਪੀਟੀਆਈ) : ਭਾਰਤ ਨੇ ਦੋ ਸਾਲ ਪਹਿਲਾਂ ਪ੍ਰਿਥਵੀ ਸ਼ਾਅ ਦੀ ਅਗਵਾਈ ਵਿਚ ਆਸਟ੍ਰੇਲੀਆ ਨੂੰ ਹਰਾ ਕੇ ਅੰਡਰ-19 ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ ਸੀ ਤੇ ਹੁਣ ਉਸ ਤੋਂ ਦੋ ਸਾਲ ਬਾਅਦ ਭਾਰਤ ਤੇ ਆਸਟ੍ਰੇਲੀਆ ਦੀਆਂ ਅੰਡਰ-19 ਟੀਮਾਂ ਇਕ ਵਾਰ ਮੁੜ ਵਿਸ਼ਵ ਕੱਪ ਵਿਚ ਆਹਮੋ-ਸਾਹਮਣੇ ਹੋਣਗੀਆਂ।

ਹਾਲਾਂਕਿ ਇਸ ਵਾਰ ਮੁਕਾਬਲਾ ਫਾਈਨਲ ਦਾ ਨਹੀਂ ਕੁਆਰਟਰ ਫਾਈਨਲ ਦਾ ਹੈ। ਭਾਰਤ ਨੇ ਸ਼ੁੱਕਰਵਾਰ ਨੂੰ ਇੱਥੇ ਨਿਊਜ਼ੀਲੈਂਡ ਨੂੰ ਬਾਰਿਸ਼ ਨਾਲ ਪ੍ਰਭਾਵਿਤ ਮੈਚ ਵਿਚ ਡਕਵਰਥ ਲੁਇਸ ਨਿਯਮ ਦੇ ਆਧਾਰ 'ਤੇ 44 ਦੌੜਾਂ ਨਾਲ ਹਰਾ ਕੇ ਗਰੁੱਪ-ਏ ਵਿਚ ਚੋਟੀ 'ਤੇ ਰਹਿੰਦੇ ਹੋਏ ਅੰਡਰ-19 ਵਿਸ਼ਵ ਕੱਪ ਕੁਆਰਟਰ ਫਾਈਨਲ 'ਚ ਥਾਂ ਬਣਾਈ।