- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਯਾਤਰਾ ਦੌਰਾਨ ਪੂਰੇ ਪੰਜਾਬ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨੌਜਵਾਨਾਂ ਨਾਲ ਕਾਲਜਾਂ ਅਤੇ ਯੂਨੀਵਰਿਸਟੀਆਂ ’ਚ ਸੰਵਾਦ ਅਤੇ ਸੰਪਰਕ ਵੀ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਔਰਤਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਵੀ ਇਸ ਯਾਤਰਾ ਨਾਲ ਜੋੜਿਆ ਜਾ ਰਿਹਾ ਹੈ। ਕੁੱਲ ਮਿਲਾ ਕੇ ਭਾਜਪਾ ਦੀ ਕੇਂਦਰੀ ਅਤੇ ਪੰਜਾਬ ਦੀ ਲੀਡਰਿਸ਼ਪ ਨੇ ਨਸ਼ਿਆਂ ਵਿਰੁਧ ਮੋਰਚਾ ਖੋਲ੍ਹ ਦਿੱਤਾ ਹੈ।

.jpg)
ਪੰਜਾਬ, ਜਿਸ ਨੂੰ ਕਦੇ ਪੰਜ ਦਿਰਆਵਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਸੀ। ਪੰਜਾਬ ਦਾ ਸੱਭਿਆਚਾਰ ਵੀ ਬਹੁਤ ਅਮੀਰ ਹੈ ਜਾਂ ਕਹਿ ਲਵੋ ਕਿ ਅਮੀਰ ਸੀ ਪਰ ਹੁਣ ਇਸ ਦੇ ਬਿਲਕੁਲ ਉਲਟ ਹੋ ਰਿਹਾ ਹੈ। ਅੱਜ ਪੰਜਾਬ ’ਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ। ਅੱਜ ਪੰਜਾਬ ਪੂਰੀ ਤਾਂ ਨਸ਼ਿਆਂ ਦੀ ਗ੍ਰਿਫ਼ਤ ’ਚ ਆ ਚੁੱਕਾ ਹੈ। ਹਰ ਰੋਜ਼ ਨਸ਼ਿਆਂ ਕਾਰਨ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਕਈ ਸਰਕਾਰਾਂ ਆਈਆਂ, ਵਾਅਦੇ ਕੀਤੇ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ ਪਰ ਕੁਝ ਨਹੀਂ ਹੋ ਰਿਹਾ। ਸਾਲ 2022 ’ਚ ਵੀ ਆਮ ਆਦਮੀ ਪਾਰਟੀ ਪੰਜਾਬ ’ਚ ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਨਾਲ 92 ਸੀਟਾਂ ਜਿੱਤ ਕੇ ਸੱਤਾ ਵਿਚ ਆਈ ਪਰ ਨਸ਼ਾ ਖ਼ਤਮ ਹੋਣ ਥਾਂ ਹੋਰ ਵਧ ਗਿਆ। ਮਾਰਚ ਮਹੀਨ ’ਚ ਪੰਜਾਬ ਭਾਜਪਾ ਦੀ ਮੋਗਾ, ਚਾਹਲਾਂ ਰੈਲੀ ’ਚ ਦੇਸ਼ ਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਜੇਕਰ ਕੋਈ ਬਚਾਅ ਸਕਦਾ ਹੈ ਤਾਂ ਉਹ ਸਿਰਫ਼ ਭਾਜਪਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਦੋ ਸਾਲਾਂ ਵਿਚ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ। ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਜਪਾ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨਸ਼ਾ ਮੁਕਤ ਪੰਜਾਬ ਯਾਤਰਾ 18 ਸਤੰਬਰ ਤੋਂ ਸ਼ੁਰੂ ਕੀਤੀ ਗਈ ਹੈ ਤੇ ਇਹ ਯਾਤਰਾ ਪੰਜਾਬ ਦੇ ਚਾਰ ਰੂਟਾਂ ’ਤੇ ਹੁੰਦੀ ਹੋਈ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਚ ਲੰਘੇਗੀ। ਪਹਿਲੀ ਯਾਤਰਾ 18 ਸਤੰਬਰ ਨੂੰ ਪਠਾਨਕੋਟ ਤੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸ਼ੁਰੂ ਕੀਤੀ ਗਈ। ਦੂਜੀ ਯਾਤਰਾ 19 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਧਰਤੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ। ਤੀਜੀ ਯਾਤਰਾ ਫਾਜ਼ਿਲਕਾ ਤੋਂ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ੁਰੂ ਕੀਤੀ ਅਤੇ ਚੌਥੀ ਯਾਤਰਾ ਤਲਵੰਡੀ ਸਾਬੋ ਤੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਹਿਰਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸ਼ੁਰੂ ਕੀਤੀ ਗਈ। ਇਹ ਯਾਤਰਾ ਸਾਰੀਆਂ ਵਿਧਾਨ ਸਭਾ ਸੀਟਾਂ ’ਚੋਂ ਹੁੰਦੀ ਹੋਈ 30 ਸਤੰਬਰ ਨੂੰ ਜਲੰਧਰ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਨਾਲ ਸਮਾਪਤ ਹੋਵੇਗੀ। ਇਸ ਯਾਤਰਾ ਦੌਰਾਨ ਪੂਰੇ ਪੰਜਾਬ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨੌਜਵਾਨਾਂ ਨਾਲ ਕਾਲਜਾਂ ਅਤੇ ਯੂਨੀਵਰਿਸਟੀਆਂ ’ਚ ਸੰਵਾਦ ਅਤੇ ਸੰਪਰਕ ਵੀ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਔਰਤਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਵੀ ਇਸ ਯਾਤਰਾ ਨਾਲ ਜੋੜਿਆ ਜਾ ਰਿਹਾ ਹੈ। ਕੁੱਲ ਮਿਲਾ ਕੇ ਭਾਜਪਾ ਦੀ ਕੇਂਦਰੀ ਅਤੇ ਪੰਜਾਬ ਦੀ ਲੀਡਰਿਸ਼ਪ ਨੇ ਨਸ਼ਿਆਂ ਵਿਰੁਧ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਨੇ ਨਸ਼ਿਆਂ ’ਚ ਡੁੱਬੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਦਾ ਬੀੜਾ ਚੁੱਕ ਲਿਆ ਹੈ। ਆਓ, ਅਸੀਂ ਸਾਰੇ ਮਿਲ ਕੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਈਏ ਅਤੇ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਈਏ।
-ਐਡਵੋਕੇਟ ਸੌਰਭ ਕਪੂਰ, ਸੰਪਰਕ : 7837811000