- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਂਸ ਨੇ ਦੱਸਿਆ ਕਿ 2024 ਵਿੱਚ 437 ਅਤੇ 2025 ਵਿੱਚ 847 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਸੀ, ਜਦਕਿ ਇਸ ਸਾਲ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ ਸਫ਼ਲ ਵਿਦਿਆਰਥੀਆਂ ਦੀ ਗਿਣਤੀ 100 ਫ਼ੀਸਦੀ ਤੋਂ ਵੱਧ ਵਧੀ ਹੈ। ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਦੁਬਾਰਾ ਪ੍ਰੀਖਿਆ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਪਾਸ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਰਕਾਰੀ ਸਕੂਲਾਂ ਵਿੱਚ ਆਏ ਸਿੱਖਿਆ ਸੁਧਾਰਾਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।
ਬੈਂਸ ਨੇ ਦੱਸਿਆ ਕਿ 2024 ਵਿੱਚ 437 ਅਤੇ 2025 ਵਿੱਚ 847 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਸੀ, ਜਦਕਿ ਇਸ ਸਾਲ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ ਸਫ਼ਲ ਵਿਦਿਆਰਥੀਆਂ ਦੀ ਗਿਣਤੀ 100 ਫ਼ੀਸਦੀ ਤੋਂ ਵੱਧ ਵਧੀ ਹੈ। ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਦੁਬਾਰਾ ਪ੍ਰੀਖਿਆ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਬਿਹਤਰ ਮਾਹੌਲ, ਮਾਰਗਦਰਸ਼ਨ ਅਤੇ ਮੁਫ਼ਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਗਰੀਬੀ ਦੂਰ ਕਰਨ ਅਤੇ ਨੌਜਵਾਨਾਂ ਦਾ ਭਵਿੱਖ ਸੰਵਾਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ।
ਲੁਧਿਆਣਾ ਦੇ ਸੇਖੇਵਾਲ ਸਥਿਤ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਪ੍ਰਤੀਕ ਕੁਮਾਰ ਨੇ 720 ਵਿੱਚੋਂ 594 ਅੰਕ ਪ੍ਰਾਪਤ ਕਰਕੇ ਨੀਟ ਪਾਸ ਕੀਤਾ। ਪ੍ਰਤੀਕ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ 'ਪੇਸ' ਪ੍ਰੋਗਰਾਮ ਤਹਿਤ ਮਿਲੀ ਮੁਫ਼ਤ ਆਨਲਾਈਨ ਕੋਚਿੰਗ ਅਤੇ ਮਾਕ ਟੈਸਟਾਂ ਦਾ ਲਾਭ ਲਿਆ। ਉਸ ਦਾ ਸੁਪਨਾ ਕੈਂਸਰ ਰੋਗਾਂ ਦਾ ਮਾਹਿਰ ਡਾਕਟਰ ਬਣ ਕੇ ਮਰੀਜ਼ਾਂ ਦੀ ਸੇਵਾ ਕਰਨਾ ਹੈ।
ਪ੍ਰਤੀਕ ਦੇ ਪਿਤਾ, ਜੋ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਹਨ, ਨੇ ਕਿਹਾ ਕਿ ਸੀਮਤ ਆਮਦਨ ਦੇ ਬਾਵਜੂਦ ਸਰਕਾਰੀ ਸਹਾਇਤਾ ਅਤੇ ਪੁੱਤਰ ਦੀ ਮਿਹਨਤ ਨਾਲ ਇਹ ਸੁਪਨਾ ਸਾਕਾਰ ਹੋਇਆ ਹੈ।
ਬੈਂਸ ਨੇ ਕਿਹਾ ਕਿ ਹਾਲ ਹੀ ਵਿੱਚ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ-2026 ਵਿੱਚ ਵੀ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਸਿਖਰ 'ਤੇ ਰਿਹਾ ਹੈ। ਸਰਕਾਰ ਗੁਣਵੱਤਾ ਭਰਪੂਰ ਸਿੱਖਿਆ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।