- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
CBSE ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪਿਛਲੇ ਸਾਲ ਯਾਨੀ 2025 'ਚ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਿਚ ਲਗਪਗ 15 ਦਿਨਾਂ ਦਾ ਸਮਾਂ ਲੱਗਿਆ ਸੀ। ਯਾਨੀ ਇਸ ਵਾਰ ਇਹ ਪ੍ਰਕਿਰਿਆ ਕੁੱਲ 5 ਦਿਨ ਪਹਿਲਾਂ ਪੂਰੀ ਹੋ ਜਾਵੇਗੀ। CBSE ਨੇ ਇਹ ਵੀ ਕਿਹਾ ਹੈ ਕਿ ਸਾਰੀਆਂ ਅਰਜ਼ੀਆਂ ਦੀ ਜਾਂਚ ਜਲਦੀ ਤੋਂ ਜਲਦੀ ਪੂਰੀ ਕੀਤੀ ਜਾਵੇਗੀ ਅਤੇ ਫਾਈਨਲ ਨਤੀਜੇ ਦਾ ਐਲਾਨ ਵੀ ਜਲਦ ਹੀ CBSE ਦੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਕੀਤਾ ਜਾਵੇਗਾ।

ਐਜੂਕੇਸ਼ਨ ਡੈਸਕ, ਨਵੀਂ ਦਿੱਲੀ : ਸੀਬੀਐੱਸਈ (CBSE) ਵੱਲੋਂ ਬਾਰ੍ਹਵੀਂ ਜਮਾਤ ਦੇ ਰੀ-ਇਵੈਲਿਊਸ਼ਨ ਰਾਹੀਂ ਨਤੀਜੇ ਜਾਰੀ ਕਰਨ ਦੀ ਪ੍ਰਕਿਰਿਆ ਹੁਣ ਆਪਣੇ ਆਖਰੀ ਪੜਾਅ 'ਤੇ ਹੈ। CBSE ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅਗਲੇ 24 ਘੰਟਿਆਂ 'ਚ ਨਤੀਜਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਜਾਵੇਗਾ। ਦੱਸ ਦੇਈਏ ਕਿ CBSE ਨੇ ਹੁਣ ਤਕ ਲਗਪਗ 99.7 ਫ਼ੀਸਦੀ ਵਿਦਿਆਰਥੀਆਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ CBSE ਨੇ ਕਿਹਾ ਹੈ ਕਿ ਇਸ ਵਾਰ ਵੱਡੀ ਗਿਣਤੀ 'ਚ ਅਰਜ਼ੀਆਂ ਆਉਣ ਦੇ ਬਾਵਜੂਦ ਵੀ ਇਹ ਪ੍ਰਕਿਰਿਆ ਮਹਿਜ਼ 10 ਦਿਨਾਂ ਦੇ ਅੰਦਰ ਪੂਰੀ ਹੋ ਗਈ ਹੈ।
CBSE ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪਿਛਲੇ ਸਾਲ ਯਾਨੀ 2025 'ਚ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਿਚ ਲਗਪਗ 15 ਦਿਨਾਂ ਦਾ ਸਮਾਂ ਲੱਗਿਆ ਸੀ। ਯਾਨੀ ਇਸ ਵਾਰ ਇਹ ਪ੍ਰਕਿਰਿਆ ਕੁੱਲ 5 ਦਿਨ ਪਹਿਲਾਂ ਪੂਰੀ ਹੋ ਜਾਵੇਗੀ। CBSE ਨੇ ਇਹ ਵੀ ਕਿਹਾ ਹੈ ਕਿ ਸਾਰੀਆਂ ਅਰਜ਼ੀਆਂ ਦੀ ਜਾਂਚ ਜਲਦੀ ਤੋਂ ਜਲਦੀ ਪੂਰੀ ਕੀਤੀ ਜਾਵੇਗੀ ਅਤੇ ਫਾਈਨਲ ਨਤੀਜੇ ਦੀ ਘੋਸ਼ਣਾ ਵੀ ਜਲਦ ਹੀ CBSE ਦੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਜਾਰੀ ਕੀਤੀ ਜਾਵੇਗੀ।
ਰੀ-ਇਵੈਲਿਊਸ਼ਨ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸਭ ਤੋਂ ਜ਼ਿਆਦਾ ਅੰਕਾਂ ਦਾ ਵਾਧਾ ਫਿਜ਼ਿਕਸ ਤੇ ਅੰਗਰੇਜ਼ੀ ਵਿਸ਼ੇ 'ਚ ਹੋਇਆ ਹੈ। ਦੱਸ ਦੇਈਏ ਕਿ ਮੋਕਸ਼ ਯਾਦਵ ਨੂੰ ਪਹਿਲਾਂ ਅੰਗਰੇਜ਼ੀ ਵਿਸ਼ੇ 'ਚ ਕੁੱਲ 33 ਅੰਕ ਦਿੱਤੇ ਗਏ ਸਨ। ਪਰ ਰੀ-ਇਵੈਲਿਊਸ਼ਨ ਪ੍ਰਕਿਰਿਆ ਤੋਂ ਬਾਅਦ ਮੋਕਸ਼ ਯਾਦਵ ਨੂੰ ਅੰਗਰੇਜ਼ੀ ਵਿਸ਼ੇ 'ਚ ਕੁੱਲ 63 ਅੰਕ ਮਿਲੇ ਹਨ।
ਰੀ-ਇਵੈਲਿਊਸ਼ਨ ਪ੍ਰਕਿਰਿਆ ਤੋਂ ਬਾਅਦ ਨਤੀਜੇ ਜਾਰੀ ਕਰਨ ਦੀ ਪ੍ਰਕਿਰਿਆ 21 ਜੂਨ ਤੋਂ ਸ਼ੁਰੂ ਹੋ ਗਈ ਹੈ। ਹੁਣ ਤਕ ਕੁੱਲ 97 ਫ਼ੀਸਦੀ ਵਿਦਿਆਰਥੀਆਂ ਦਾ ਨਤੀਜਾ ਜਾਰੀ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਵਿਦਿਆਰਥੀਆਂ ਦਾ ਨਤੀਜਾ ਅਜੇ ਤਕ ਜਾਰੀ ਨਹੀਂ ਕੀਤਾ ਗਿਆ ਹੈ, ਬੋਰਡ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਬਾਕੀ ਬਚੇ ਵਿਦਿਆਰਥੀਆਂ ਦਾ ਨਤੀਜਾ ਵੀ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ।