ਜੇਐਨਐਨ, ਨਵੀਂ ਦਿੱਲੀ : ਦਿੱਲੀ ਵਿਚ ਹਿੰਸਾ ਨੂੰ ਲੈ ਕੇ ਸੀਬੀਐਸਈ ਨੇ ਫਿਰ ਤੋਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਸ ਵਾਰ ਸੀਬੀਐਸਈ ਨੇ 10ਵੀਂ ਅਤੇ 12ਵੀਂ ਦੋਵੇਂ ਹੀ ਜਮਾਤਾਂ ਦੀ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ 28 ਅਤੇ 29 ਫਰਵਰੀ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਸੀਬੀਐਸਈ ਵੱਲੋਂ ਬੱਧਵਾਰ ਨੂੰ 10ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਮੁਲਤਵੀ ਕੀਤੀ ਗਈ ਸੀ। ਪ੍ਰੀਖਿਆ ਦੇ ਕੇ ਬਾਹਰ ਨਿਕਲੇ ਜ਼ਿਆਦਾਤਰ ਵਿਦਿਆਰਥੀਆਂ ਨੇ ਕਿਹਾ ਕਿ ਪੇਪਰ ਬਹੁਤ ਆਸਾਨ ਸੀ, ਜਿਸ ਨੂੰ ਦੇਖਕੇ ਉਹ ਕਾਫੀ ਖੁਸ਼ ਹੋਏ ਅਤੇ ਸਮੇਂ ਤੋਂ ਪਹਿਲਾਂ ਹੀ ਪੇਪਰ ਪੂਰਾ ਕਰ ਲਿਆ। ਉਥੇ ਦਿੱਲੀ ਦੇ ਮਾਹੌਲ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਨਾਲ ਪ੍ਰੀਖਿਆ ਕੇਂਦਰ ਤਕ ਆਏ ਅਤੇ ਪ੍ਰੀਖਿਆ ਖ਼ਤਮ ਹੋਣ ਤਕ ਉਹ ਬਾਹਰ ਬੈਠ ਕੇ ਹੀ ਇੰਤਜ਼ਾਰ ਕਰਦੇ ਰਹੇ।

ਨਵੀਂ ਦਿੱਲੀ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਬੁੱਧਵਾਰ ਸਵੇਰੇ ਸਾਢੇ 10 ਵਜੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਸ਼ੁਰੂ ਹੋਈ। ਸਵੇਰੇ ਨੌ ਵਜੇ ਤੋਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਇਕੱਠੇ ਹੋਣਾ ਸ਼ੁਰੂ ਹੋ ਗਏ ਸਨ।

Posted By: Tejinder Thind