ਜੇਐੱਨਐੱਨ, ਨਵੀਂ ਦਿੱਲੀ : CBSE Board Exam 2021: ਆਖਿਰਕਾਰ ਦੇਸ਼ ਭਰ ਤੋਂ ਹੋ ਰਹੀ ਮੰਗ ਨੂੰ ਦੇਖਦਿਆਂ ਸੀਬੀਐੱਸਈ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਫਿਲਹਾਲ ਕੋਵਿਡ-19 ਦੇ ਹਾਲਾਤ ਨੂੰ ਦੇਖਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ। 12ਵੀਂ ਦੀਆਂ ਪ੍ਰੀਖਿਆਵਾਂ 'ਤੇ 1 ਜੂਨ ਨੂੰ ਫ਼ੈਸਲਾ ਹੋਵੇਗਾ। ਹੁਣ 10ਵੀਂ ਦੇ ਵਿਦਿਆਰਥੀਆਂ ਦੇ ਨਤੀਜੇ ਦਾ ਸਿਸਟਮ ਬਣਾਇਆ ਜਾਵੇਗਾ। ਜਿਨ੍ਹਾਂ ਵਿਦਿਆਰਥੀਆਂ ਨੂੰ ਲੱਗਦਾ ਹੈ ਕਿ ਉਨ੍ਹਾਂ ਦਾ ਰਿਜਲਟ ਉਮੀਦ ਮੁਤਾਬਿਕ ਨਹੀਂ ਹੈ, ਜਾਂ ਉਹ ਸੰਤੁਸ਼ਟ ਨਹੀਂ ਹਨ ਤਾਂ ਹਾਲਾਤ ਸਹੀ ਹੋਣ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ 'ਚ ਬੈਠਣ ਦੀ ਮਨਜ਼ੂਰੀ ਹੋਵੇਗੀ।

ਪ੍ਰਧਾਨ ਮੰਤਰੀ ਨਾਲ ਅੱਜ ਹੋਈ ਬੈਠਕ 'ਚ ਸੀਬੀਐੱਸਈ ਬੋਰਡ ਦੀਆਂ 10ਵੀਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਨਾਲ ਹੀ ਵਿਦਿਆਰਥੀ ਦਾ ਮੁਲਾਂਕਣ ਇੰਟਰਨਲ ਐਸਸਮੈਂਟ ਦੇ ਆਧਾਰ 'ਤੇ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ। ਹਾਲਾਂਕਿ, ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰ ਨੇ ਇਹ ਸੁਵਿਧਾ ਦਿੱਤੀ ਹੈ ਕਿ ਬਾਅਦ 'ਚ ਸਹੀ ਸਮੇਂ 'ਤੇ 10ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਆਯੋਜਿਤ ਕੀਤੇ ਜਾਣ ਤੇ ਉਸ 'ਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਵੇਗਾ।

ਸੀਬੀਐੱਸਈ ਬੋਰਡ ਪ੍ਰੀਖਿਆਵਾਂ ਨੂੰ ਰੱਦ ਜਾਂ ਮੁਲਤਵੀ ਕੀਤੇ ਜਾਣ ਦੀ ਲਗਾਤਾਰ ਵਧਦੀ ਜਾ ਰਹੀ ਮੰਗ 'ਤੇ ਸੋਸ਼ਲ ਮੀਡੀਆ 'ਤੇ ਟਰੈਂਡ ਵਿਚਕਾਰ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ।

ਰੱਦ/ਮੁਲਤਵੀ ਕਰਨ ਦੀ ਲਗਾਤਾਰ ਵੱਧ ਰਹੀ ਹੈ ਮੰਗ

ਪੂਰੇ ਦੇਸ਼ 'ਚ ਮੁੜ ਤੋਂ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਸੰਕ੍ਰਮਣ ਦੇ ਮਾਮਲਿਆਂ ਤੇ ਰੋਕਥਾਮ ਲਈ ਵੱਖ-ਵੱਖ ਸੂਬਿਆਂ 'ਚ ਲਾਏ ਜਾ ਰਹੇ ਪਾਬੰਦੀ ਨੂੰ ਦੇਖਦਿਆਂ ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਜਾਂ ਰੱਦ ਕੀਤੇ ਜਾਣ ਦੀ ਮੰਗ ਵਧਦੀ ਜਾ ਰਹੀ ਹੈ। ਜਿੱਥੇ ਇਕ ਪਾਸੇ ਕੁਝ ਸੂਬਿਆਂ ਨੇ 10ਵੀਂ ਤੇ 12ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਹੈ।

Posted By: Amita Verma