CBSE 12th Supplementary Date Sheet: CBSE ਜਮਾਤ 12ਵੀਂ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਇੱਥੋਂ ਕਰੋ ਡਾਇਰੈਕਟ ਡਾਊਨਲੋਡ
ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ (CBSE) ਵੱਲੋਂ ਜਮਾਤ 12ਵੀਂ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਜਿਨ੍ਹਾਂ ਉਮੀਦਵਾਰਾਂ ਨੇ ਬਾਰ੍ਹਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਲਈ ਅਪਲਾਈ ਕੀਤਾ ਸੀ, ਉਹ ਜਲਦੀ ਹੀ ਸੀਬੀਐਸਈ ਵੱਲੋਂ ਜਾਰੀ ਪ੍ਰੀਖਿਆ ਦੀ ਮਿਤੀ ਮੁਤਾਬਕ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਣਗੇ। CBSE 12ਵੀਂ ਸਪਲੀਮੈਂਟਰੀ ਦੀ ਪ੍ਰੀਖਿਆ ਇਸੇ ਮਹੀਨੇ ਯਾਨੀ ਜੁਲਾਈ ਵਿੱਚ ਕਰਵਾਈ ਜਾਵੇਗੀ। ਸਾਰੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪ੍ਰੀਖਿਆ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਆਪਣੀ ਤਿਆਰੀ ਨੂੰ ਹੋਰ ਤੇਜ਼ ਕਰ ਦੇਣ।
Publish Date: Sat, 18 Jul 2026 12:20 PM (IST)
Updated Date: Sat, 18 Jul 2026 12:22 PM (IST)
ਐਜੂਕੇਸ਼ਨ ਡੈਸਕ, ਨਵੀਂ ਦਿੱਲੀ। ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ (CBSE) ਵੱਲੋਂ ਜਮਾਤ 12ਵੀਂ ਦੀ ਸਪਲੀਮੈਂਟਰੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਜਿਨ੍ਹਾਂ ਉਮੀਦਵਾਰਾਂ ਨੇ ਬਾਰ੍ਹਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਲਈ ਅਪਲਾਈ ਕੀਤਾ ਸੀ, ਉਹ ਜਲਦੀ ਹੀ ਸੀਬੀਐਸਈ ਵੱਲੋਂ ਜਾਰੀ ਪ੍ਰੀਖਿਆ ਦੀ ਮਿਤੀ ਮੁਤਾਬਕ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਣਗੇ। CBSE 12ਵੀਂ ਸਪਲੀਮੈਂਟਰੀ ਦੀ ਪ੍ਰੀਖਿਆ ਇਸੇ ਮਹੀਨੇ ਯਾਨੀ ਜੁਲਾਈ ਵਿੱਚ ਕਰਵਾਈ ਜਾਵੇਗੀ। ਸਾਰੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪ੍ਰੀਖਿਆ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਆਪਣੀ ਤਿਆਰੀ ਨੂੰ ਹੋਰ ਤੇਜ਼ ਕਰ ਦੇਣ।
ਇਸ ਦਿਨ ਹੋਵੇਗੀ ਪ੍ਰੀਖਿਆ
ਸੀਬੀਐਸਈ ਵੱਲੋਂ ਸਪਲੀਮੈਂਟਰੀ ਪ੍ਰੀਖਿਆ 28 ਜੁਲਾਈ, 2026 ਨੂੰ ਕਰਵਾਈ ਜਾਵੇਗੀ। ਇਹ ਪ੍ਰੀਖਿਆ ਇੱਕੋ ਸ਼ਿਫਟ ਵਿੱਚ ਸਵੇਰੇ 10.30 ਵਜੇ ਤੋਂ ਲੈ ਕੇ ਦੁਪਹਿਰ 1.30 ਵਜੇ ਤੱਕ ਲਈ ਜਾਵੇਗੀ। ਇਸ ਦੇ ਨਾਲ ਹੀ ਕੁਝ ਵਿਸ਼ਿਆਂ ਜਿਵੇਂ ਕਿ ਯੋਗਾ, ਡਾਟਾ ਸਾਇੰਸ, ਪੇਂਟਿੰਗ ਅਤੇ ਏਆਈ ਲਈ ਪ੍ਰੀਖਿਆ ਸਵੇਰੇ 10.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਚੱਲੇਗੀ।
15 ਮਿੰਟ ਦਾ ਵਾਧੂ ਸਮਾਂ
ਸੀਬੀਐਸਈ ਨੇ ਪ੍ਰੀਖਿਆ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ 15 ਮਿੰਟ ਦਾ ਵਾਧੂ ਸਮਾਂ ਦੇਣ ਦਾ ਪ੍ਰਬੰਧ ਵੀ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪ੍ਰੀਖਿਆ ਵਾਲੇ ਦਿਨ ਪ੍ਰੀਖਿਆ ਕੇਂਦਰ ’ਚ ਮਿੱਥੇ ਸਮੇਂ ਤੋਂ ਪਹਿਲਾਂ ਪਹੁੰਚਣ ਦੀ ਕੋਸ਼ਿਸ਼ ਕਰਨ।
ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼
ਸੀਬੀਐਸਈ ਵੱਲੋਂ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਕੁਝ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਪ੍ਰੀਖਿਆ ਵਾਲੇ ਦਿਨ ਵਿਦਿਆਰਥੀਆਂ ਨੂੰ ਐਗਜ਼ਾਮ ਸੈਂਟਰ ਵਿੱਚ ਸਮਾਰਟ ਵਾਚ, ਮੋਬਾਈਲ ਫ਼ੋਨ ਅਤੇ ਬਲੂਟੁੱਥ ਡਿਵਾਈਸ ਲਿਆਉਣ ਦੀ ਸਖ਼ਤ ਮਨਾਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।