HP Central University: ਹਿਮਾਚਲ ਪ੍ਰਦੇਸ਼ ਸੈਂਟਰਲ ਯੂਨੀਵਰਸਿਟੀ (himachal Pradesh Central University) ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਯੂਨੀਵਰਸਿਟੀ ਨੇ ਵਿੱਦਿਅਕ ਸੈਸ਼ਨ 2019-20 ਦੇ ਸਾਰੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫ਼ੈਸਲਾ ਲਿਆ ਹੈ। ਇਸ ਸਬੰਧ 'ਚ ਐੱਚਪੀ ਸੈਂਟਰਲ ਯੂਨੀਵਰਸਿਟੀ ਵੱਲੋਂ ਜਾਰੀ ਅਧਿਕਾਰਤ ਨੋਟਿਸ 'ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਨੇ ਯੂਜੀ ਕੋਰਸਾਂ ਦੇ ਦੂਸਰੇ ਤੇ ਚੌਥੇ ਤੇ ਪੀਜੀ ਕੋਰਸਾਂ ਦੇ ਦੂਸਰੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕੀਤਾ ਜਾਵੇਗਾ। ਯੂਨੀਵਰਸਿਟੀ ਨੇ ਇਹ ਫ਼ੈਸਲਾ ਕੋਵਿਡ-19 ਮਹਾਮਾਰੀ ਦੌਰਾਨ ਲਿਆ ਹੈ।

ਇਸ ਤੋਂ ਇਲਾਵਾ ਯੂਨੀਵਰਿਸਟੀ ਨੇ ਨੋਟਿਸ 'ਚ ਕਿਹਾ ਹੈ ਕਿ ਜੇ ਵਿਦਿਆਰਥੀ ਆਪਣੇ ਨਤੀਜੇ ਤੋਂ ਸੰਤੁਸ਼ਟ ਨਹੀਂ ਤਾਂ ਉਨ੍ਹਾਂ ਨੂੰ ਸਬੰਧਤ ਵਿਸ਼ੇ ਦੀ ਪ੍ਰੀਖਿਆ ਦੇਣੀ ਹੋਵੇਗੀ। ਯੂਨੀਵਰਸਿਟੀ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ 'ਚ ਕੋਵਿਡ-19 ਮਹਾਮਾਰੀ ਦੀ ਸਥਿਤੀ ਨੂੰ ਸਥਿਰ ਕਰਦੀ ਹੈ। ਗੌਰਤਲਬ ਹੈ ਕਿ ਮਾਰਚ 'ਚ ਕੋਰੋਨਾ ਵਾਇਰਸ ਫ਼ੈਲਣ ਦੀ ਵਜ੍ਹਾ ਨਾਲ ਸਕੂਲਾਂ-ਕਾਲਜਾਂ ਸਮੇਤ ਵਿੱਦਿਅਕ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਦੇ ਨਾਲ ਹੀ ਬੋਰਡ ਸਮੇਤ ਮੁਕਾਬਲਾ ਪ੍ਰੀਖਿਆਵਾਂ ਨੂੰ ਵੀ ਟਾਲਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਯੂਨੀਵਰਸਿਟੀ ਦੀ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਹਾਲਾਂਕਿ ਹੁਣ ਯੂਜੀਸੀ ਨੇ ਨਿਰਦੇਸ਼ ਦਿੱਤੇ ਹਨ ਕਿ ਸਤੰਬਰ 'ਚ ਆਖ਼ਰੀ ਸਾਲ ਦੀਆਂ ਪ੍ਰੀਖਿਆਵਾਂ ਹੋਣਗੀਆਂ। ਪ੍ਰੀਖਿਆਵਾਂ ਕਰਵਾਉਣ ਦੇ ਇਸ ਉਦੇਸ਼ 'ਤੇ ਵਿਦਿਆਰਥੀਆਂ, ਪਰਿਵਾਰਕ ਮੈਂਬਰਾਂ ਤੇ ਹੋਰ ਨੇਤਾਵਾਂ ਨੇ ਆਪਣੀ ਨਰਾਜ਼ਗੀ ਜਤਾਈ ਸੀ। ਇਨ੍ਹਾਂ ਸਾਰਿਆਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ 'ਚ ਪ੍ਰੀਖਿਆਵਾਂ ਕਰਵਾਉਣਾ ਜ਼ੋਖਮ ਭਰਿਆ ਹੋ ਸਕਦਾ ਹੈ। ਉਥੇ ਹੀ ਹੁਣ ਇਹ ਮਾਮਲਾ ਕੋਰਟ 'ਚ ਪਹੁੰਚ ਚੁੱਕਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ 10 ਅਗਸਤ ਨੂੰ ਨਿਰਧਾਰਤ ਕੀਤੀ ਹੈ।

Posted By: Harjinder Sodhi