- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੋਰਡ ਨੇ 21 ਜੂਨ ਤੱਕ ਲਗਪਗ 87 ਫ਼ੀਸਦੀ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਸੀ, ਪਰ ਬਾਕੀ ਦੇ ਕਰੀਬ 13 ਫ਼ੀਸਦੀ ਵਿਦਿਆਰਥੀਆਂ ਦੇ ਨਤੀਜੇ ਹਾਲੇ ਤੱਕ ਜਾਰੀ ਨਹੀਂ ਹੋਏ। ਇਸ ਸੰਦਰਭ ਵਿਚ ਇਨ੍ਹਾਂ ਵਿਦਿਆਰਥੀਆਂ ਦੀ ਚਿੰਤਾ ਵਧਦੀ ਜਾ ਰਹੀ ਹੈ।

ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵੱਲੋਂ ਪੁਨਰ ਮੁੱਲਾਂਕਣ ਅਤੇ ਵੈਰੀਫਿਕੇਸ਼ਨ ਦੀ ਜਾਂਚ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀਆਂ ਦੇ ਸੋਧੇ ਨਤੀਜੇ ਜਾਰੀ ਹੋਣ ਦੇ ਬਾਵਜੂਦ ਹਜ਼ਾਰਾਂ ਵਿਦਿਆਰਥੀ ਹੁਣ ਵੀ ਆਪਣੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਬੋਰਡ ਨੇ 21 ਜੂਨ ਤੱਕ ਲਗਪਗ 87 ਫ਼ੀਸਦੀ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਸੀ, ਪਰ ਬਾਕੀ ਦੇ ਕਰੀਬ 13 ਫ਼ੀਸਦੀ ਵਿਦਿਆਰਥੀਆਂ ਦੇ ਨਤੀਜੇ ਹਾਲੇ ਤੱਕ ਜਾਰੀ ਨਹੀਂ ਹੋਏ। ਇਸ ਸੰਦਰਭ ਵਿਚ ਇਨ੍ਹਾਂ ਵਿਦਿਆਰਥੀਆਂ ਦੀ ਚਿੰਤਾ ਵਧਦੀ ਜਾ ਰਹੀ ਹੈ।
ਸੋਧੇ ਨਤੀਜਿਆਂ ਵਿਚ ਦੇਰੀ ਦਾ ਸਭ ਤੋਂ ਵੱਡਾ ਅਸਰ ਕਾਲਜਾਂ ਦੀ ਦਾਖ਼ਲਾ ਪ੍ਰਕਿਰਿਆ ’ਤੇ ਪੈ ਰਿਹਾ ਹੈ। ਕਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ, ਜਦਕਿ ਜਿਨ੍ਹਾਂ ਵਿਦਿਆਰਥੀਆਂ ਦੇ ਅੰਕ ਪੁਨਰ ਮੁੱਲਾਂਕਣ ਤੋਂ ਬਾਅਦ ਬਦਲਣ ਦੀ ਸੰਭਾਵਨਾ ਹੈ, ਉਹ ਅਰਜ਼ੀ ਅਤੇ ਸੀਟ ਵੰਡ ਨੂੰ ਲੈ ਕੇ ਦੁਚਿੱਤੀ ਵਿਚ ਹਨ। ਵਿਦਿਆਰਥੀਆਂ ਤੇ ਮਾਪਿਆਂ ਦਾ ਕਹਿਣਾ ਹੈ ਕਿ ਨਤੀਜੇ ਪੈਂਡਿੰਗ ਰਹਿਣ ਨਾਲ ਉਨ੍ਹਾਂ ਦਾ ਪੂਰਾ ਵਿੱਦਿਅਕ ਪ੍ਰੋਗਰਾਮ ਪ੍ਰਭਾਵਿਤ ਹੋ ਸਕਦਾ ਹੈ। ਸੋਸ਼ਲ ਮੀਡੀਆ ’ਤੇ ਵੀ ਕਈ ਵਿਦਿਆਰਥੀ ਲਗਾਤਾਰ ਸੀਬੀਐੱਸਈ ਤੋਂ ਪੈਂਡਿੰਗ ਨਤੀਜੇ ਜਲਦੀ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੋਰਡ ਨੂੰ ਹਰ ਪੈਂਡਿੰਗ ਅਰਜ਼ੀ ਦੀ ਸਥਿਤੀ ਜਨਤਕ ਕਰਨੀ ਚਾਹੀਦੀ ਹੈ ਤਾਂ ਜੋ ਇਹ ਜਾਣਕਾਰੀ ਮਿਲ ਸਕੇ ਕਿ ਉਨ੍ਹਾਂ ਦਾ ਨਤੀਜਾ ਕਦੋਂ ਤੱਕ ਜਾਰੀ ਹੋਵੇਗਾ।
ਸਿੱਖਿਆ ਮਾਹਰਾਂ ਦਾ ਕਹਿਣਾ ਹੈ ਕਿ ਪੁਨਰ ਮੁਲਾਂਕਣ ਦੀ ਪ੍ਰਕਿਰਿਆ ਸਮਾਂਬੱਧ ਢੰਗ ਨਾਲ ਪੂਰੀ ਹੋਣਾ ਜ਼ਰੂਰੀ ਹੈ, ਕਿਉਂਕਿ ਅੰਕ ਬਦਲਣ ’ਤੇ ਵਿਦਿਆਰਥੀਆਂ ਦੀ ਮੈਰਿਟ, ਕੱਟ-ਆਫ ਅਤੇ ਪਸੰਦੀਦਾ ਕਾਲਜ ਵਿਚ ਦਾਖ਼ਲੇ ਦੀ ਸੰਭਾਵਨਾ ਵੀ ਪ੍ਰਭਾਵਿਤ ਹੁੰਦੀ ਹੈ। ਇਸ ਸੰਦਰਭ ’ਚ ਬੋਰਡ ਨੂੰ ਬਾਕੀ ਮਾਮਲਿਆਂ ਦਾ ਛੇਤੀ ਨਿਪਟਾਰਾ ਕਰ ਕੇ ਸੋਧੇ ਨਤੀਜੇ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਦਾਖ਼ਲਾ ਪ੍ਰਕਿਰਿਆ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।