Education Budget 2023 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਦੂਜੇ ਕਾਰਜਕਾਲ ਦਾ 5ਵਾਂ ਅਤੇ ਆਖਰੀ ਆਮ ਬਜਟ 2023-24 ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਯਾਨੀ ਬੁੱਧਵਾਰ, 1 ਫਰਵਰੀ, 202 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ। ਆਪਣੇ ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ, ਰੁਜ਼ਗਾਰ ਤੇ ਹੁਨਰ ਵਿਕਾਸ ਨਾਲ ਸਬੰਧਤ ਕਈ ਅਹਿਮ ਐਲਾਨ ਕੀਤੇ। ਵਿੱਤ ਮੰਤਰੀ ਨੇ ਕਿਹਾ ਕਿ ਅਗਲੇ ਤਿੰਨ ਸਾਲਾਂ ਦੌਰਾਨ 740 ਏਕਲਵਿਆ ਮਾਡਲ ਰਿਹਾਇਸ਼ੀ ਸਕੂਲਾਂ ਲਈ 38,000 ਅਧਿਆਪਕ ਅਤੇ ਸਹਾਇਕ ਸਟਾਫ਼ ਦੀ ਭਰਤੀ ਕੀਤੀ ਜਾਵੇਗੀ।
ਇਨ੍ਹਾਂ ਸਕੂਲਾਂ ਰਾਹੀਂ 3.5 ਲੱਖ ਆਦਿਵਾਸੀ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ, ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ ਬੱਚਿਆਂ ਅਤੇ ਕਿਸ਼ੋਰਾਂ ਲਈ ਇਕ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਆਓ ਜਾਣਦੇ ਹਾਂ ਬਜਟ 2023 ਵਿੱਚ ਸਿੱਖਿਆ, ਰੁਜ਼ਗਾਰ ਅਤੇ ਹੁਨਰ ਵਿਕਾਸ ਬਾਰੇ ਪ੍ਰਮੁੱਖ ਐਲਾਨਾਂ ਬਾਰੇ -
- ਦੇਸ਼ ਦੇ 740 ਏਕਲਵਿਆ ਮਾਡਲ ਰਿਹਾਇਸ਼ੀ ਸਕੂਲਾਂ ਲਈ ਅਗਲੇ 3 ਸਾਲਾਂ ਦੌਰਾਨ 38 ਹਜ਼ਾਰ ਅਧਿਆਪਕਾਂ ਤੇ ਨਾਨ-ਟੀਚਿੰਗ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਹੋਰ ਜਾਣਕਾਰੀ ਲਈ ਇਹ ਖਬਰ ਪੜ੍ਹੋ।
- ਬੱਚਿਆਂ ਤੇ ਕਿਸ਼ੋਰਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਸਥਾਪਤ ਕੀਤੀ ਜਾਵੇਗੀ।
- ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਅਗਲੇ 3 ਸਾਲਾਂ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਦਯੋਗ ਕੇਂਦਰਿਤ ਕੋਰਸ ਸ਼ੁਰੂ ਕੀਤੇ ਜਾਣਗੇ, ਜਿਸ ਵਿੱਚ ਰੋਬੋਟਿਕਸ, ਕੋਡਿੰਗ ਆਦਿ ਸ਼ਾਮਲ ਹਨ।
- ਯੂਨੀਫਾਈਡ ਡਿਜੀਟਲ ਇੰਡੀਆ ਪਲੇਟਫਾਰਮ ਦੀ ਸਥਾਪਨਾ ਨਾਲ ਹੁਨਰ ਵਿਕਾਸ ਵਿੱਚ ਤੇਜ਼ੀ ਆਵੇਗੀ।
- ਨੈਸ਼ਨਲ ਅਪ੍ਰੈਂਟਿਸਸ਼ਿਪ ਟਰੇਨਿੰਗ ਸਕੀਮ ਸ਼ੁਰੂ ਕੀਤੀ ਜਾਵੇਗੀ।
- ਵਿੱਤੀ ਸਾਲ 2023-24 ਵਿੱਚ, ਸਰਕਾਰ ਨੇ ਆਦਿਵਾਸੀਆਂ ਲਈ ਵਿਸ਼ੇਸ਼ ਸਕੂਲਾਂ ਲਈ 15,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।
- ਸਿਵਲ ਅਧਿਕਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।
- 2014 ਤੋਂ ਹੁਣ ਤੱਕ 157 ਮੈਡੀਕਲ ਕਾਲਜਾਂ ਦੀ ਸਥਾਪਨਾ ਤੋਂ ਇਲਾਵਾ ਸਰਕਾਰ ਵੱਲੋਂ 157 ਨਵੇਂ ਨਰਸਿੰਗ ਕਾਲਜ ਸਥਾਪਿਤ ਕੀਤੇ ਜਾਣਗੇ।
- ਮੈਡੀਕਲ ਸਿੱਖਿਆ ਵਿੱਚ ਬਹੁ-ਅਨੁਸ਼ਾਸਨੀ ਅਧਿਐਨ ਲਈ ਸਮੱਗਰੀ ਦਾ ਪ੍ਰਬੰਧ ਕੀਤਾ ਜਾਵੇਗਾ।
ਅਗਲੇ ਸਾਲ ਤੱਕ ਅਧਿਆਪਕ ਸਿਖਲਾਈ ਲਈ ਆਧੁਨਿਕ ਅਧਿਆਪਕ ਸਿਖਲਾਈ ਕੇਂਦਰ ਵੀ ਖੋਲ੍ਹੇ ਜਾਣਗੇ।
Posted By: Seema Anand