- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਬੀਐਸਈ ਵੱਲੋਂ 10ਵੀਂ ਅਤੇ 12ਵੀਂ ਦਾ ਨਤੀਜਾ ਮਈ ਮਹੀਨੇ ਵਿੱਚ ਜਾਰੀ ਕੀਤਾ ਜਾਂਦਾ ਹੈ। ਨਤੀਜਾ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਪੁਨਰ-ਮੁਲਾਂਕਣ ਦਾ ਮੌਕਾ ਦਿੱਤਾ ਜਾਵੇਗਾ। ਹਾਲਾਂਕਿ, ਇਸ ਦੇ ਲਈ ਵਿਦਿਆਰਥੀਆਂ ਨੂੰ ਅਪਲਾਈ ਕਰਨਾ ਪਵੇਗਾ।

ਐਜੂਕੇਸ਼ਨ ਡੈਸਕ, ਨਵੀਂ ਦਿੱਲੀ। ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਹੋ ਰਹੀ ਜੰਗ ਨੇ ਆਪਣੇ ਪੈਰ ਮਿਡਲ ਈਸਟ (ਮੱਧ ਪੂਰਬ) ਦੇਸ਼ਾਂ ਵਿੱਚ ਵੀ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਜ਼ਰਾਈਲ ਦੇ ਹਮਲਿਆਂ ਤੋਂ ਬਾਅਦ ਈਰਾਨ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਵਿੱਚ ਜਵਾਬੀ ਹਮਲਾ ਕੀਤਾ ਹੈ। ਇਸ ਨੂੰ ਦੇਖਦੇ ਹੋਏ ਹੁਣ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਦੇਸ਼ਾਂ ਵਿੱਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ (Postpone) ਕਰਨ ਦਾ ਆਦੇਸ਼ ਦਿੱਤਾ ਹੈ।
ਸੀਬੀਐਸਈ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਸੀਬੀਐਸਈ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ "ਵਿਦਿਆਰਥੀਆਂ ਅਤੇ ਸਕੂਲਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੱਧ ਪੂਰਬ ਦੇ ਕੁਝ ਹਿੱਸਿਆਂ (ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ) ਵਿੱਚ ਮੌਜੂਦਾ ਸਥਿਤੀ ਕਾਰਨ ਬੋਰਡ ਨੇ 10ਵੀਂ ਅਤੇ 12ਵੀਂ ਦੋਵਾਂ ਜਮਾਤਾਂ ਦੀਆਂ ਸੋਮਵਾਰ, 2 ਮਾਰਚ 2026 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।" ਬੋਰਡ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪ੍ਰੀਖਿਆ ਦੀਆਂ ਨਵੀਆਂ ਤਾਰੀਖਾਂ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ।
3 ਮਾਰਚ ਨੂੰ ਹੋਵੇਗੀ ਦੁਬਾਰਾ ਸਮੀਖਿਆ
ਬੋਰਡ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਮੰਗਲਵਾਰ, 3 ਮਾਰਚ 2026 ਨੂੰ ਸਥਿਤੀ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ ਅਤੇ 5 ਮਾਰਚ ਤੋਂ ਅੱਗੇ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਸਬੰਧ ਵਿੱਚ ਉਚਿਤ ਫੈਸਲਾ ਲਿਆ ਜਾਵੇਗਾ। ਸਾਰੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਤਾਜ਼ਾ ਜਾਣਕਾਰੀ ਲਈ ਆਪਣੇ ਸਕੂਲਾਂ ਦੇ ਸੰਪਰਕ ਵਿੱਚ ਰਹਿਣ ਅਤੇ ਅਧਿਕਾਰਤ ਐਲਾਨਾਂ ਦਾ ਧਿਆਨ ਨਾਲ ਪਾਲਣ ਕਰਨ।
ਨਤੀਜਾ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਸਿਰਫ ਥਿਊਰੀ ਪੇਪਰਾਂ ਦਾ ਕਰਵਾ ਸਕਣਗੇ ਮੁਲਾਂਕਣ
ਸੀਬੀਐਸਈ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਵੱਲੋਂ ਵਿਦਿਆਰਥੀਆਂ ਲਈ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਕੋਈ ਵੀ ਵਿਦਿਆਰਥੀ ਪ੍ਰੈਕਟੀਕਲ ਪ੍ਰੀਖਿਆ ਲਈ ਦੁਬਾਰਾ ਪੁਨਰ-ਮੁਲਾਂਕਣ (Re-evaluation) ਨਹੀਂ ਕਰਵਾ ਸਕੇਗਾ। ਜੇਕਰ ਵਿਦਿਆਰਥੀ ਚਾਹੁਣਗੇ ਤਾਂ ਉਹ ਸਿਰਫ ਥਿਊਰੀ ਪੇਪਰ ਲਈ 'ਰੀ-ਅਸੈਸਮੈਂਟ' ਕਰਵਾ ਸਕਣਗੇ। ਸਿਰਫ ਲਿਖਤੀ ਪ੍ਰੀਖਿਆਵਾਂ ਦੇ ਅੰਕਾਂ ਵਿੱਚ ਹੀ ਬਦਲਾਅ ਦੀ ਸੰਭਾਵਨਾ ਹੈ, ਕਿਸੇ ਵੀ ਤਰ੍ਹਾਂ ਪ੍ਰੈਕਟੀਕਲ ਅੰਕਾਂ ਵਿੱਚ ਬਦਲਾਅ ਸੰਭਵ ਨਹੀਂ ਹੋਵੇਗਾ।
ਸੀਬੀਐਸਈ ਵੱਲੋਂ 10ਵੀਂ ਅਤੇ 12ਵੀਂ ਦਾ ਨਤੀਜਾ ਮਈ ਮਹੀਨੇ ਵਿੱਚ ਜਾਰੀ ਕੀਤਾ ਜਾਂਦਾ ਹੈ। ਨਤੀਜਾ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਪੁਨਰ-ਮੁਲਾਂਕਣ ਦਾ ਮੌਕਾ ਦਿੱਤਾ ਜਾਵੇਗਾ। ਹਾਲਾਂਕਿ, ਇਸ ਦੇ ਲਈ ਵਿਦਿਆਰਥੀਆਂ ਨੂੰ ਅਪਲਾਈ ਕਰਨਾ ਪਵੇਗਾ।