
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

Independence Day ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਿਹਰਸਲ ਕਰਨ ਵਿਚ ਲੱਗੇ ਹੋਏ ਸਨ ਅਤੇ ਅੱਜ ਵੀ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ 'ਚ ਸ਼ਾਨਦਾਰ ਪੇਸ਼ਕਾਰੀ ਦਿੱਤੀ ਹੈ ਜਿਸ ਕਾਰਨ ਸੋਮਵਾਰ ਨੂੰ ਸਾਰੇ ਸਕੂਲਾਂ ਵਿੱਚ ਸਰਕਾਰੀ ਛੁੱਟੀ ਰਹੇਗੀ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਆਜ਼ਾਦੀ ਦਿਹਾੜੇ (15 August) ਦੇ ਸਮਾਗਮਾਂ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ 17 ਅਗਸਤ ਨੂੰ ਮੁਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ 'ਚ ਛੁੱਟੀ ਐਲਾਨੀ ਗਈ ਹੈ। ਇਸ ਗੱਲ ਦੀ ਪੁਸ਼ਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸਏਐਸ ਨਗਰ (Mohali) ਦੇ ਸਮੂਹ ਸਰਕਾਰੀ, ਏਡਿਡ, ਅਤੇ ਪ੍ਰਾਈਵੇਟ ਸਕੂਲਾਂ ਲਈ ਤਾਜ਼ਾ ਦਿਸ਼ਾ-ਨਿਰਦੇਸ਼ ਅਤੇ ਹੁਕਮ ਜਾਰੀ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਉਹਾਰ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਿਹਰਸਲ ਕਰਨ ਵਿਚ ਲੱਗੇ ਹੋਏ ਸਨ ਅਤੇ ਅੱਜ ਵੀ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਾਨਦਾਰ ਪੇਸ਼ਕਾਰੀ ਦਿੱਤੀ ਹੈ ਜਿਸ ਕਾਰਨ ਸੋਮਵਾਰ ਨੂੰ ਸਾਰੇ ਸਕੂਲਾਂ 'ਚ ਸਰਕਾਰੀ ਛੁੱਟੀ ਰਹੇਗੀ।
80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਸ਼ਨੀਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਜ਼ਿਲ੍ਹਾ ਪੱਧਰੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਾਗਬਾਨੀ, ਆਜ਼ਾਦੀ ਘੁਲਾਟੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਪੇਸ਼ਕਾਰੀਆਂ ਦਿੱਤੀਆਂ।