ਭਾਰਤੀ ਹਵਾਈ ਫ਼ੌਜ ਅਗਨੀਵੀਰ ਅਸਾਮੀਆਂ ਲਈ ਅਪਲਾਈ ਕਰਨ ਵਾਸਤੇ ਸਾਰੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਫੀਸ ਵਜੋਂ 550 ਰੁਪਏ ਜਮ੍ਹਾਂ ਕਰਵਾਉਣੇ ਪੈਣਗੇ। ਫੀਸ ਦਾ ਭੁਗਤਾਨ ਆਨਲਾਈਨ ਮਾਧਿਅਮ ਰਾਹੀਂ ਕੀਤਾ ਜਾ ਸਕਦਾ ਹੈ।

ਜੌਬ ਡੈਸਕ, ਨਵੀਂ ਦਿੱਲੀ : ਭਾਰਤੀ ਹਵਾਈ ਫ਼ੌਜ 'ਚ ਸ਼ਾਮਲ ਹੋਣ ਦਾ ਸੁਪਨਾ ਦੇਖ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਹੈ। ਇੰਡੀਅਨ ਏਅਰਫੋਰਸ ਵੱਲੋਂ ਅਗਨੀਵੀਰ ਵਾਯੂ (INTAKE 01/2027) ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਕੇ ਅਰਜ਼ੀ ਦੀ ਪ੍ਰਕਿਰਿਆ 12 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਉਮੀਦਵਾਰ ਇਸ ਭਰਤੀ ਲਈ ਯੋਗਤਾ ਪੂਰੀ ਕਰਦੇ ਹਨ, ਉਹ ਆਨਲਾਈਨ ਮੋਡ ਰਾਹੀਂ ਅਧਿਕਾਰਤ ਵੈੱਬਸਾਈਟ agnipathvayu.cdac.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਫਾਰਮ ਭਰਨ ਦੀ ਆਖਰੀ ਮਿਤੀ 1 ਫਰਵਰੀ 2026 ਨਿਰਧਾਰਤ ਕੀਤੀ ਗਈ ਹੈ।
ਏਅਰਫੋਰਸ ਅਗਨੀਵੀਰ ਵਾਯੂ ਅਸਾਮੀਆਂ ਲਈ ਅਪਲਾਈ ਕਰਨ ਵਾਸਤੇ ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ
ਇੰਟਰਮੀਡੀਏਟ (12ਵੀਂ) / ਗਣਿਤ, ਭੌਤਿਕ ਵਿਗਿਆਨ (Physics) ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ 12ਵੀਂ ਪਾਸ ਕੀਤੀ ਹੋਵੇ। ਜਾਂ ਮਕੈਨੀਕਲ, ਇਲੈਕਟ੍ਰੀਕਲ, ਇਲੈਕਟ੍ਰਾਨਿਕਸ, ਆਟੋਮੋਬਾਈਲ, ਕੰਪਿਊਟਰ ਸਾਇੰਸ, ਇੰਸਟਰੂਮੈਂਟੇਸ਼ਨ ਟੈਕਨਾਲੋਜੀ ਆਦਿ ਵਿਸ਼ਿਆਂ ਵਿੱਚ ਇੰਜੀਨੀਅਰਿੰਗ ਡਿਪਲੋਮਾ ਕੀਤਾ ਹੋਵੇ। ਜਾਂ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਦੋ ਸਾਲਾ ਵੋਕੇਸ਼ਨਲ ਕੋਰਸ ਪਾਸ ਕੀਤਾ ਹੋਵੇ।
ਇਸ ਭਰਤੀ ਲਈ ਉਮੀਦਵਾਰ ਦੀ ਘੱਟੋ-ਘੱਟ ਉਮਰ 17.5 ਸਾਲ ਅਤੇ ਵੱਧ ਤੋਂ ਵੱਧ ਉਮਰ 21 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਭਾਵ ਉਮੀਦਵਾਰ ਦਾ ਜਨਮ 1 ਜਨਵਰੀ 2006 ਤੋਂ ਪਹਿਲਾਂ ਅਤੇ 1 ਜੁਲਾਈ 2009 ਤੋਂ ਬਾਅਦ ਨਾ ਹੋਇਆ ਹੋਵੇ। ਇਸ ਤੋਂ ਇਲਾਵਾ, ਮਹਿਲਾ ਅਤੇ ਪੁਰਸ਼ ਉਮੀਦਵਾਰਾਂ ਦੀ ਘੱਟੋ-ਘੱਟ ਲੰਬਾਈ 152 ਸੈਂਟੀਮੀਟਰ ਹੋਣੀ ਲਾਜ਼ਮੀ ਹੈ (ਰਾਖਵੇਂ ਖੇਤਰਾਂ ਨੂੰ ਇਸ ਵਿਚ ਛੋਟ ਦਿੱਤੀ ਗਈ ਹੈ)।
ਭਾਰਤੀ ਹਵਾਈ ਫ਼ੌਜ ਅਗਨੀਵੀਰ ਅਸਾਮੀਆਂ ਲਈ ਅਪਲਾਈ ਕਰਨ ਵਾਸਤੇ ਸਾਰੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਫੀਸ ਵਜੋਂ 550 ਰੁਪਏ ਜਮ੍ਹਾਂ ਕਰਵਾਉਣੇ ਪੈਣਗੇ। ਫੀਸ ਦਾ ਭੁਗਤਾਨ ਆਨਲਾਈਨ ਮਾਧਿਅਮ ਰਾਹੀਂ ਕੀਤਾ ਜਾ ਸਕਦਾ ਹੈ।