- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨਟੀਏ ਨੇ ਵਿਦਿਆਰਥੀਆਂ ਲਈ ਜਾਰੀ ਸਲਾਹ ਵਿਚ ਸਪੱਸ਼ਟ ਕੀਤਾ ਹੈ ਕਿ ਜੇ ਤੁਸੀਂ ਪ੍ਰੀਖਿਆਵਾਂ ਵਿਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹੋ ਅਤੇ 15 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਆਧਾਰ ਅਪਡੇਟ ਨਹੀਂ ਕਰਵਾਇਆ, ਤਾਂ ਇਸ ਨੂੰ ਅੱਪਡੇਟ ਕਰਵਾ ਲਓ।

ਜਾਗਰਣ ਬਿਊਰੋ, ਨਵੀਂ ਦਿੱਲੀ : ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਆਉਣ ਵਾਲੇ ਦਿਨਾਂ ਵਿਚ ਸਾਰੀਆਂ ਪ੍ਰੀਖਿਆਵਾਂ ਦੌਰਾਨ ਸੁਰੱਖਿਆ ਜਾਂਚ ਲਈ ਚਿਹਰੇ ਰਾਹੀਂ ਬਾਇਓਮੀਟ੍ਰਿਕ ਤਸਦੀਕ ਲਾਜ਼ਮੀ ਕਰਨ ਦੀ ਤਿਆਰੀ ਤੇਜ਼ ਕਰ ਰਹੀ ਹੈ। ਇਸ ਸਬੰਧ ਵਿਚ ਏਜੰਸੀ ਨੇ ਪ੍ਰੀਖਿਆਵਾਂ ਵਿਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਹੈ ਕਿ ਜੇ ਉਨ੍ਹਾਂ ਨੇ 15 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਆਪਣਾ ਆਧਾਰ ਅੱਪਡੇਟ ਨਹੀਂ ਕਰਵਾਇਆ ਤਾਂ ਇਹ ਕੰਮ ਜ਼ਰੂਰ ਕਰਵਾ ਲੈਣ। ਅਜਿਹਾ ਨਾ ਕਰਨ ’ਤੇ ਪ੍ਰੀਖਿਆ ਦੌਰਾਨ ਚਿਹਰੇ ਰਾਹੀਂ ਬਾਇਓਮੀਟ੍ਰਿਕ ਤਸਦੀਕ ਵਿਚ ਦਿੱਕਤ ਆ ਸਕਦੀ ਹੈ।
ਐੱਨਟੀਏ ਨੇ ਵਿਦਿਆਰਥੀਆਂ ਲਈ ਜਾਰੀ ਸਲਾਹ ਵਿਚ ਸਪੱਸ਼ਟ ਕੀਤਾ ਹੈ ਕਿ ਜੇ ਤੁਸੀਂ ਪ੍ਰੀਖਿਆਵਾਂ ਵਿਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹੋ ਅਤੇ 15 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਆਧਾਰ ਅਪਡੇਟ ਨਹੀਂ ਕਰਵਾਇਆ, ਤਾਂ ਇਸ ਨੂੰ ਅੱਪਡੇਟ ਕਰਵਾ ਲਓ। ਉਮਰ ਵਧਣ ਨਾਲ ਚਿਹਰੇ ਅਤੇ ਉਂਗਲਾਂ ਦੇ ਨਿਸ਼ਾਨਾਂ ਵਿਚ ਕਈ ਤਰ੍ਹਾਂ ਦੇ ਬਦਲਾਅ ਆ ਜਾਂਦੇ ਹਨ। ਜਿਨ੍ਹਾਂ ਨੇ ਆਧਾਰ ਅਪਡੇਟ ਕਰਵਾ ਲਿਆ ਹੈ, ਉਨ੍ਹਾਂ ਨੂੰ ਮੁੜ ਅਪਡੇਟ ਕਰਵਾਉਣ ਦੀ ਲੋੜ ਨਹੀਂ ਹੈ।
ਇਸ ਦੇ ਨਾਲ ਹੀ ਐੱਨਟੀਏ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਤੋਂ ਪਹਿਲਾਂ ਹੇਠ ਲਿਖੀਆਂ ਗੱਲਾਂ ਦੀ ਜਾਂਚ ਕਰਨ ਲਈ ਕਿਹਾ ਹੈ: ਪਹਿਲੀ, 15 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਆਧਾਰ ਅੱਪਡੇਟ ਹੋਇਆ ਹੋਵੇ। ਦੂਜੀ, ‘ਮਾਈ ਆਧਾਰ’ ’ਤੇ ਅੱਪਡੇਟ ਦੀ ਸਥਿਤੀ ਪੂਰੀ ਹੋਈ ਦਿਖਾਈ ਦੇਵੇ। ਤੀਜੀ, ਆਧਾਰ ਨਾਲ ਜੁੜਿਆ ਮੋਬਾਈਲ ਨੰਬਰ ਚਾਲੂ ਹੋਵੇ। ਚੌਥੀ, ਅਰਜ਼ੀ-ਪੱਤਰ ਵਿਚ ਦਰਜ ਨਾਮ ਅਤੇ ਜਨਮ ਤਰੀਕ ਆਧਾਰ ਨਾਲ ਮੇਲ ਖਾਂਦੇ ਹੋਣ।
ਜ਼ਿਕਰਯੋਗ ਹੈ ਕਿ ਐੱਨਟੀਏ ਨੇ ਪ੍ਰੀਖਿਆਵਾਂ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਜਾਂਚ ਲਈ 2026 ਤੋਂ ਚਿਹਰੇ ਰਾਹੀਂ ਬਾਇਓਮੀਟ੍ਰਿਕ ਜਾਂਚ ਸ਼ੁਰੂ ਕੀਤੀ ਹੈ। ਫਿਲਹਾਲ ਇਸ ਨੂੰ ਕੁਝ ਕੇਂਦਰਾਂ ’ਤੇ ਅਜ਼ਮਾਇਸ਼ ਵਜੋਂ ਲਾਗੂ ਕੀਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਵੱਡੀ ਗਿਣਤੀ ਵਿਚ ਅਜਿਹੇ ਵਿਦਿਆਰਥੀ ਸਾਹਮਣੇ ਆਏ ਜਿਨ੍ਹਾਂ ਨੂੰ ਆਧਾਰ ਅੱਪਡੇਟ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਐੱਨਟੀਏ ਪ੍ਰੀਖਿਆਵਾਂ ਵਿਚ ਸਿਰਫ਼ ਉਂਗਲਾਂ ਦੇ ਨਿਸ਼ਾਨਾਂ ਰਾਹੀਂ ਬਾਇਓਮੈਟ੍ਰਿਕ ਜਾਂਚ ਕਰਦੀ ਸੀ।