CBSE ਦਾ ਅਹਿਮ ਐਲਾਨ: 5 ਤੇ 6 ਮਾਰਚ ਨੂੰ ਹੋਣ ਵਾਲੇ ਪੇਪਰ ਮੁਲਤਵੀ, ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ
ਬੋਰਡ ਨੇ ਕਿਹਾ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਨਵੀਆਂ ਤਾਰੀਖਾਂ ਦਾ ਐਲਾਨ ਹਾਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਬਾਅਦ ਵਿੱਚ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਧਿਕਾਰਤ ਵੈੱਬਸਾਈਟ ਅਤੇ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ।
Publish Date: Tue, 03 Mar 2026 01:45 PM (IST)
Updated Date: Tue, 03 Mar 2026 01:56 PM (IST)
ANI, ਜਲੰਧਰ: ਖਾੜੀ ਖੇਤਰ (Gulf Region) ਵਿੱਚ ਲਗਾਤਾਰ ਵਿਗੜ ਰਹੇ ਹਾਲਾਤਾਂ ਅਤੇ ਵਧਦੇ ਤਣਾਅ ਦੇ ਮੱਦੇਨਜ਼ਰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੁਵੈਤ ਵਿੱਚ ਭਾਰਤੀ ਦੂਤਾਵਾਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਕੁਵੈਤ ਵਿੱਚ ਸਥਿਤ ਸੈਂਟਰਾਂ 'ਤੇ 5 ਅਤੇ 6 ਮਾਰਚ 2026 ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
Due to the ongoing regional situation in the Gulf region, CBSE has decided to postpone the class X and XII exams to be held in Kuwait on 05.03.2026 and 06.03.2026. The fresh date for the same will be announced later: Embassy of India in Kuwait pic.twitter.com/FI6A6JdCnG
— ANI (@ANI) March 3, 2026
ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ:
ਦੂਤਾਵਾਸ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਖੇਤਰੀ ਹਾਲਾਤਾਂ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਇਹ ਫੈਸਲਾ ਸਿਰਫ਼ ਕੁਵੈਤ ਦੇ ਪ੍ਰੀਖਿਆ ਕੇਂਦਰਾਂ ਲਈ ਹੀ ਲਾਗੂ ਹੋਵੇਗਾ।
ਨਵੀਆਂ ਤਾਰੀਖਾਂ ਦਾ ਐਲਾਨ ਜਲਦ:
ਬੋਰਡ ਨੇ ਕਿਹਾ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਨਵੀਆਂ ਤਾਰੀਖਾਂ ਦਾ ਐਲਾਨ ਹਾਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਬਾਅਦ ਵਿੱਚ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਧਿਕਾਰਤ ਵੈੱਬਸਾਈਟ ਅਤੇ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ।