GNDU ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ: ਅੱਜ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ, ਹੁਣ ਇਸ ਤਰੀਕ ਨੂੰ ਹੋਣਗੇ ਪੇਪਰ
GNDU ਵੱਲੋਂ ਜਾਰੀ ਸੂਚਨਾ ਅਨੁਸਾਰ ਮੁਲਤਵੀ ਕੀਤੀਆਂ ਗਈਆਂ ਇਨ੍ਹਾਂ ਪ੍ਰੀਖਿਆਵਾਂ ਦੀ ਨਵੀਂ ਤਰੀਕ 6 ਦਸੰਬਰ, 2026 (ਐਤਵਾਰ) ਨਿਰਧਾਰਤ ਕੀਤੀ ਗਈ ਹੈ। ਪ੍ਰੀਖਿਆਵਾਂ ਦਾ ਸਮਾਂ ਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।
Publish Date: Sat, 28 Nov 2026 09:39 AM (IST)
Updated Date: Sat, 28 Nov 2026 09:41 AM (IST)
ਜਾਸ, ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ਼ਨਿਚਰਵਾਰ ਨੂੰ ਲਈਆਂ ਜਾਣ ਵਾਲੀਆਂ ਸਾਰੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਜੀਐੱਨਡੀਯੂ ਵੱਲੋਂ ਜਾਰੀ ਸੂਚਨਾ ਅਨੁਸਾਰ ਮੁਲਤਵੀ ਕੀਤੀਆਂ ਗਈਆਂ ਇਨ੍ਹਾਂ ਪ੍ਰੀਖਿਆਵਾਂ ਦੀ ਨਵੀਂ ਤਰੀਕ 6 ਦਸੰਬਰ, 2026 (ਐਤਵਾਰ) ਨਿਰਧਾਰਤ ਕੀਤੀ ਗਈ ਹੈ। ਪ੍ਰੀਖਿਆਵਾਂ ਦਾ ਸਮਾਂ ਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਜੀਐੱਨਡੀਯੂ ਦੇ ਪ੍ਰੋਫ਼ੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਕਮਲੇਸ਼ ਗੁਲੇਰੀਆ ਨੇ ਕਿਹਾ ਕਿ ਵਿਸਤ੍ਰਿਤ ਜਾਣਕਾਰੀ ਜੀਐੱਨਡੀਯੂ ਦੀ ਵੈੱਬਸਾਈਟ ’ਤੇ ਵੀ ਉਪਲਬਧ ਹੋਵੇਗੀ।