- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੋ ਉਮੀਦਵਾਰ ਯੂਜੀਸੀ ਨੈੱਟ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਹਨ ਅਤੇ ਐਡਮਿਟ ਕਾਰਡ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਉਹ ਉਮੀਦਵਾਰ NTA ਦੀ ਅਧਿਕਾਰਤ ਵੈੱਬਸਾਈਟ ugcnet.nta.nic.in ’ਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ ਐਡਮਿਟ ਕਾਰਡ ਡਾਊਨਲੋਡ ਕਰਨ ਤੋਂ ਪਹਿਲਾਂ ਉਮੀਦਵਾਰਾਂ ਨੂੰ ਰੋਲ ਨੰਬਰ ਅਤੇ ਪਾਸਵਰਡ ਦਰਜ ਕਰਨੇ ਪੈਣਗੇ।

ਐਜੂਕੇਸ਼ਨ ਡੈਸਕ, ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਯੂਜੀਸੀ ਨੈੱਟ ਜੂਨ ਪ੍ਰੀਖਿਆ ਦਾ ਐਡਮਿਟ ਕਾਰਡ ਜਾਰੀ ਕਰ ਦਿੱਤਾ ਹੈ। ਜੋ ਉਮੀਦਵਾਰ ਯੂਜੀਸੀ ਨੈੱਟ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਹਨ ਅਤੇ ਐਡਮਿਟ ਕਾਰਡ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਉਹ ਉਮੀਦਵਾਰ NTA ਦੀ ਅਧਿਕਾਰਤ ਵੈੱਬਸਾਈਟ ugcnet.nta.nic.in ’ਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ ਐਡਮਿਟ ਕਾਰਡ ਡਾਊਨਲੋਡ ਕਰਨ ਤੋਂ ਪਹਿਲਾਂ ਉਮੀਦਵਾਰਾਂ ਨੂੰ ਰੋਲ ਨੰਬਰ ਅਤੇ ਪਾਸਵਰਡ ਦਰਜ ਕਰਨੇ ਪੈਣਗੇ।
ਕਿਵੇਂ ਕਰੀਏ ਯੂਜੀਸੀ ਨੈੱਟ ਪ੍ਰੀਖਿਆ ਦਾ ਐਡਮਿਟ ਕਾਰਡ ਡਾਊਨਲੋਡ
ਯੂਜੀਸੀ ਨੈੱਟ ਪ੍ਰੀਖਿਆ ਦਾ ਐਡਮਿਟ ਕਾਰਡ ਉਮੀਦਵਾਰ NTA ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਮੀਦਵਾਰਾਂ ਦੀ ਮਦਦ ਲਈ ਇੱਥੇ ਐਡਮਿਟ ਕਾਰਡ ਡਾਊਨਲੋਡ ਕਰਨ ਦਾ ਆਸਾਨ ਤਰੀਕਾ ਦੱਸਿਆ ਗਿਆ ਹੈ। ਉਮੀਦਵਾਰ ਇਨ੍ਹਾਂ ਸਟੈਪਸ ਨੂੰ ਫਾਲੋ ਕਰਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ:
ਐਡਮਿਟ ਕਾਰਡ ਡਾਊਨਲੋਡ ਕਰਨ ਲਈ ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ ugcnet.nta.nic.in ’ਤੇ ਜਾਓ।
ਹੁਣ ਵੈੱਬਸਾਈਟ ਦੇ ਹੋਮਪੇਜ ’ਤੇ Candidate Activity ਸੈਕਸ਼ਨ ’ਤੇ ਕਲਿੱਕ ਕਰੋ।
ਇਸ ਤੋਂ ਬਾਅਦ Release of Admit Card for the UGC-NET June 2026 examination ਲਿੰਕ ’ਤੇ ਕਲਿੱਕ ਕਰੋ।
ਲਿੰਕ ’ਤੇ ਕਲਿੱਕ ਕਰਨ ਤੋਂ ਬਾਅਦ ਰੋਲ ਨੰਬਰ ਅਤੇ ਪਾਸਵਰਡ ਦਰਜ ਕਰੋ।
ਲੌਗਇਨ ਡਿਟੇਲ ਦਰਜ ਕਰਨ ਤੋਂ ਬਾਅਦ ਐਡਮਿਟ ਕਾਰਡ ਤੁਹਾਡੀ ਸਕ੍ਰੀਨ ’ਤੇ ਓਪਨ (ਖੁੱਲ੍ਹ) ਜਾਵੇਗਾ।
ਅੰਤ ਵਿੱਚ ਇਸ ਦਾ ਇੱਕ ਪ੍ਰਿੰਟ ਆਊਟ ਵੀ ਕੱਢ ਕੇ ਰੱਖ ਲਓ।
ਇਸ ਲਿੰਕ ’ਤੇ ਕਲਿੱਕ ਕਰਕੇ ਡਾਇਰੈਕਟ ਡਾਊਨਲੋਡ ਕਰੋ ਯੂਜੀਸੀ ਨੈੱਟ ਪ੍ਰੀਖਿਆ ਦਾ ਐਡਮਿਟ ਕਾਰਡ