ਹੁਣ ਨਹੀਂ ਕਰਨਾ ਪਵੇਗਾ ਮਾਈਗ੍ਰੇਸ਼ਨ ਸਰਟੀਫਿਕੇਟ ਲਈ ਇੰਤਜ਼ਾਰ, CBSE ਨੇ ਪ੍ਰਕਿਰਿਆ 'ਚ ਕੀਤਾ ਵੱਡਾ ਬਦਲਾਅ
ਹੈਰੀਟੇਜ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਮੁਨੀਸ਼ ਕੁਮਾਰ ਸ਼੍ਰੀਵਾਸਤਵ ਨੇ ਦੱਸਿਆ ਕਿ ਬੋਰਡ ਨੇ ਵਿੱਦਿਅਕ ਸੈਸ਼ਨ 2025-26 ਦੀਆਂ ਪ੍ਰੀਖਿਆਵਾਂ ਤੋਂ ਇਹ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮਤਲਬ ਹੈ ਕਿ 10ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਡਿਜੀਲਾਕਰ ਰਾਹੀਂ ਸਰਟੀਫਿਕੇਟ ਮਿਲੇਗਾ।
Publish Date: Sun, 19 Oct 2025 10:03 AM (IST)
Updated Date: Sun, 19 Oct 2025 10:07 AM (IST)
ਜਾਸ, ਅਲੀਗੜ੍ਹ : ਸੀਬੀਐੱਸਈ ਦੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਈਗ੍ਰੇਸ਼ਨ ਸਰਟੀਫਿਕੇਟ ਲੈਣ ਲਈ ਹੁਣ ਉਡੀਕ ਨਹੀਂ ਕਰਨੀ ਪਵੇਗੀ। ਬੋਰਡ ਨੇ ਪ੍ਰਕਿਰਿਆ ਵਿਚ ਵੱਡਾ ਬਦਲਾਅ ਕੀਤਾ ਹੈ। ਹੁਣ ਮਾਈਗ੍ਰੇਸ਼ਨ ਸਰਟੀਫਿਕੇਟ ਹਾਰਡ ਕਾਪੀ ਵਿਚ ਉਪਲਬਧ ਨਹੀਂ ਹੋਣਗੇ। ਵਿਦਿਆਰਥੀ ਸੀਬੀਐੱਸਈ ਦੀ ਵੈੱਬਸਾਈਟ ’ਤੇ ਜਾ ਕੇ ਡਿਜੀਲਾਕਰ ਰਾਹੀਂ ਮਾਰਕਸ਼ੀਟ ਤੇ ਮਾਈਗ੍ਰੇਸ਼ਨ ਸਰਟੀਫਿਕੇਟ ਅਪਲੋਡ ਕਰ ਸਕਣਗੇ। ਹਾਲਾਂਕਿ ਮਾਰਕਸ਼ੀਟ ਪਹਿਲਾਂ ਵਾਂਗ ਹਾਰਡ ਕਾਪੀ ਵਿਚ ਵੀ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਮਾਈਗ੍ਰੇਸ਼ਨ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਅਰਜ਼ੀ ਦੇਣੀ ਪੈਂਦੀ ਸੀ।
ਹੈਰੀਟੇਜ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਮੁਨੀਸ਼ ਕੁਮਾਰ ਸ਼੍ਰੀਵਾਸਤਵ ਨੇ ਦੱਸਿਆ ਕਿ ਬੋਰਡ ਨੇ ਵਿੱਦਿਅਕ ਸੈਸ਼ਨ 2025-26 ਦੀਆਂ ਪ੍ਰੀਖਿਆਵਾਂ ਤੋਂ ਇਹ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮਤਲਬ ਹੈ ਕਿ 10ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਡਿਜੀਲਾਕਰ ਰਾਹੀਂ ਸਰਟੀਫਿਕੇਟ ਮਿਲੇਗਾ। ਇਸ ਲਈ ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।