NEET UG ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ NTA ਵੱਲੋਂ ਮੈਗਾ ਮੌਕ ਡਰਿੱਲ ਸ਼ੁਰੂ, 5 ਹਜ਼ਾਰ ਤੋਂ ਵੱਧ ਪ੍ਰੀਖਿਆ ਕੇਂਦਰ ਹਾਈ ਅਲਰਟ 'ਤੇ; ਪੜ੍ਹੋ ਨਵੇਂ ਨਿਯਮ
ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ NEET UG 2026 ਪ੍ਰੀਖਿਆ ਦਾ ਆਯੋਜਨ ਭਲਕੇ ਯਾਨੀ 21 ਜੂਨ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਕੀਤਾ ਜਾਵੇਗਾ। ਪ੍ਰੀਖਿਆ ਨੂੰ ਸੁਰੱਖਿਅਤ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਐੱਨ.ਟੀ.ਏ. ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ। ਇਸੇ ਤਹਿਤ ਐੱਨ.ਟੀ.ਏ. ਵੱਲੋਂ ਅੱਜ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਚ ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਮੈਗਾ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਸ ਮੌਕੇ ਡਰਿੱਲ ਦਾ ਮੁੱਖ ਉਦੇਸ਼ 21 ਜੂਨ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਸੁਰੱਖਿਅਤ ਅਤੇ ਪਾਰਦਰਸ਼ੀ ਬਣਾਉਣਾ ਹੈ।
Publish Date: Sat, 20 Jun 2026 12:29 PM (IST)
Updated Date: Sat, 20 Jun 2026 12:31 PM (IST)

ਐਜੂਕੇਸ਼ਨ ਡੈਸਕ, ਨਵੀਂ ਦਿੱਲੀ - ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ NEET UG 2026 ਪ੍ਰੀਖਿਆ ਦਾ ਆਯੋਜਨ ਭਲਕੇ ਯਾਨੀ 21 ਜੂਨ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਕੀਤਾ ਜਾਵੇਗਾ। ਪ੍ਰੀਖਿਆ ਨੂੰ ਸੁਰੱਖਿਅਤ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਐੱਨ.ਟੀ.ਏ. ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ। ਇਸੇ ਤਹਿਤ ਐੱਨ.ਟੀ.ਏ. ਵੱਲੋਂ ਅੱਜ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਚ ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਮੈਗਾ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਸ ਮੌਕੇ ਡਰਿੱਲ ਦਾ ਮੁੱਖ ਉਦੇਸ਼ 21 ਜੂਨ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਸੁਰੱਖਿਅਤ ਅਤੇ ਪਾਰਦਰਸ਼ੀ ਬਣਾਉਣਾ ਹੈ।
ਜਾਣੋ ਕੀ ਹੈ NTA ਦੀ ਮੈਗਾ ਮੌਕ ਡਰਿੱਲ?
ਐੱਨ.ਟੀ.ਏ. ਵੱਲੋਂ ਇਹ ਮੈਗਾ ਮੌਕ ਡਰਿੱਲ ਅੱਜ ਯਾਨੀ 20 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਕੀਤੀ ਗਈ ਹੈ, ਜੋ ਕਿ ਅੱਜ ਰਾਤ 8 ਵਜੇ ਤੱਕ ਚੱਲੇਗੀ।
ਕੇਂਦਰ ਹਾਈ ਅਲਰਟ 'ਤੇ : ਪ੍ਰੀਖਿਆ ਲਈ ਦੇਸ਼-ਵਿਦੇਸ਼ ਦੇ 551 ਸ਼ਹਿਰਾਂ 'ਚ 5,500 ਤੋਂ ਵੱਧ ਪ੍ਰੀਖਿਆ ਕੇਂਦਰਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਪ੍ਰੀਖਿਆਰਥੀਆਂ ਦੀ ਗਿਣਤੀ : ਇਸ ਵਾਰ NEET ਪ੍ਰੀਖਿਆ 'ਚ 22 ਲੱਖ ਤੋਂ ਵੱਧ ਵਿਦਿਆਰਥੀ ਸ਼ਾਮਲ ਹੋ ਰਹੇ ਹਨ।
6 ਹਜ਼ਾਰ ਤੋਂ ਵੱਧ ਸੁਪਰਵਾਈਜ਼ਰ ਅਤੇ ਭਾਰੀ ਪੁਲਿਸ ਫੋਰਸ ਤਾਇਨਾਤ
ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ:
ਨਿਗਰਾਨੀ: ਐੱਨ.ਟੀ.ਏ. ਅਨੁਸਾਰ 6 ਹਜ਼ਾਰ ਤੋਂ ਵੱਧ ਸੁਪਰਵਾਈਜ਼ਰ (Observers) ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਕਰ ਰਹੇ ਹਨ। ਇਸ ਦੇ ਨਾਲ ਹੀ ਹਰੇਕ ਕੇਂਦਰ 'ਚ ਕੇਂਦਰ ਸੁਪਰਡੈਂਟ ਵੀ ਨਿਯੁਕਤ ਕੀਤੇ ਗਏ ਹਨ।
ਪ੍ਰਸ਼ਾਸਨਿਕ ਮੁਸਤੈਦੀ: ਪ੍ਰੀਖਿਆ ਨੂੰ ਸਹੀ ਢੰਗ ਨਾਲ ਕਰਵਾਉਣ ਲਈ ਦੇਸ਼ ਭਰ 'ਚ ਲਗਭਗ 2 ਲੱਖ ਤੋਂ ਵੱਧ ਪੁਲਿਸ ਮੁਲਾਜ਼ਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।
ਪ੍ਰੀਖਿਆ ਕੇਂਦਰ 'ਚ ਦਾਖ਼ਲੇ ਤੋਂ ਪਹਿਲਾਂ ਬਾਇਓਮੈਟ੍ਰਿਕ ਜ਼ਰੂਰੀ
ਐੱਨ.ਟੀ.ਏ. ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ, ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ 'ਚ ਦਾਖ਼ਲ ਹੋਣ ਤੋਂ ਪਹਿਲਾਂ ਬਾਇਓਮੈਟ੍ਰਿਕ ਵੈਰੀਫਿਕੇਸ਼ਨ (Biometric Verification) ਕਰਵਾਉਣੀ ਪਵੇਗੀ। ਹਾਲਾਂਕਿ, ਜੇਕਰ ਕਿਸੇ ਤਕਨੀਕੀ ਖ਼ਰਾਬੀ ਕਾਰਨ ਬਾਇਓਮੈਟ੍ਰਿਕ 'ਚ ਕੋਈ ਸਮੱਸਿਆ ਆਉਂਦੀ ਹੈ, ਤਾਂ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ ਨਹੀਂ ਜਾਵੇਗਾ।
ਹੈਲਪਲਾਈਨ ਨੰਬਰ
ਜੇਕਰ ਵਿਦਿਆਰਥੀ ਪ੍ਰੀਖਿਆ 'ਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰੀਖਿਆ ਨਾਲ ਸਬੰਧਤ ਕੋਈ ਵੀ ਜਾਣਕਾਰੀ ਲੈਣਾ ਚਾਹੁੰਦੇ ਹਨ, ਤਾਂ ਉਹ NTA ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ :-