v> ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਿੱਖਿਆ ਵਿਭਾਗ ਵਲੋਂ ਨਵੇਂ ਵਿਦਿਅਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਦੇ ਨਾਲ-ਨਾਲ ਹੁਣ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਦੇ ਸਬੰਧ ਵਿਚ ਵੀ ਤੇਜ਼ੀ ਲਿਆਂਦੀ ਹੈ।

ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਅਧਿਆਪਕਾਂ ਨੇ ਸਕੂਲ ਬੰਦ ਹੋਣ ਕਾਰਨ ਪਹਿਲੀ ਅਪ੍ਰੈਲ ਤੋਂ ਹੀ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਦਾਖਲਿਆਂ ਦਾ ਕੰਮ ਕਾਫੀ ਹੱਦ ਤਕ ਮੁਕੰਮਲ ਹੋਣ ਕਾਰਨ ਆਨਲਾਈਨ ਪੜ੍ਹਾਈ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਆ ਗਈ ਹੈ।

ਆਨਲਾਈਨ ਸਿੱਖਿਆ ਦੀ ਨਵੀਨਤਮ ਤਕਨਾਲੌਜੀ ਦੀ ਵਰਤੋਂ ਨਾਲ ਇਸ ਵੇਲੇ ਸਰਕਾਰੀ ਸਕੂਲਾਂ ਦੇ 25 ਲੱਖ ਕੇ ਕਰੀਬ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਵਟਸਐਪ ਗਰੁੱਪ ਬਣਾ ਕੇ ‘ਜੂਮ ਐਪ’ ’ਤੇ ਕਲਾਸਾਂ ਲੈਣ ਦੀ ਨਾਲ ਨਾਲ “ਐਜੂਕੇਅਰ ਐਪ” ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।

Posted By: Jagjit Singh