PSEB 12th Merit List 2024 : 12ਵੀਂ ਦੇ 93.04% ਵਿਦਿਆਰਥੀ ਪਾਸ, ਇੰਨੇ ਫੇਲ੍ਹ; ਦੇਖੋ ਪੰਜਾਬ ਬੋਰਡ ਵੱਲੋਂ ਜਾਰੀ ਮੈਰਿਟ ਲਿਸਟ
PSEB 12th Merit List 2024 : ਲੁਧਿਆਣਾ ਦੇ ਏਕਮਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ 500/500 ਅੰਕਾਂ ਨਾਲ (ਬੀ ਸੀਐਮ ਸੀਨੀਅਰ ਸੈਕੈਂਡਰੀ ਸਕੂਲ, ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ) ਨੇ ਸੂਬੇ ਭਰ ਚੋਂ ਪਹਿਲਾ ਸਥਾਨ ਹਾਸਲ ਕਰਕੇ ਲੁਧਿਆਣਾ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗੌਰਮੈਂਟ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀ ਰਵੀਉਦੈ ਸਿੰਘ ਪੁੱਤਰ ਹਰਿੰਦਰ ਸਿੰਘ ਨੇ 500/500 ਅੰਕਾਂ ਨਾਲ, ਸੂਬੇ ਚ ਦੂਜਾ ਅਤੇ ਸੀਨੀਅਰ ਸੈਕੈਂਡਰੀ ਰੈਜੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਬਠਿੰਡਾ ਦੇ ਅਸ਼ਵਨੀ ਪੁੱਤਰ ਸੁਰਿੰਦਰ ਕੁਮਾਰ ਨੇ 499/500 ਅੰਕ ਹਾਸਲ ਕਰ ਤੀਜ
Publish Date: Tue, 30 Apr 2024 05:05 PM (IST)
Updated Date: Wed, 01 May 2024 10:38 AM (IST)
PSEB 12th Merit List 2024 : Punjab Board Result 2024 : ਸਤਵਿੰਦਰ ਧੜਾਕ, ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 12ਵੀਂ (PSEB 12th Result 2024) ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਅੱਠਵੀਂ ਜਮਾਤ ਦੇ 98.31 ਫ਼ੀਸਦ ਵਿਦਿਆਰਥੀ ਪਾਸ ਹੋਏ ਹਨ ਜਦਕਿ 12ਵੀਂ ਦਾ ਪਾਸ ਫ਼ੀਸਦ 93.04 ਹੈ। ਬਾਰ੍ਹਵੀਂ 'ਚ 2981 ਵਿਦਿਆਰਥੀ ਫੇਲ੍ਹ ਹੋਏ ਹਨ। ਟਾਪ-3 ਤਿੰਨੋਂ ਲੜਕੇ ਹਨ। ਬਾਰਵੀਂ ਜਮਾਤ ਦੇ ਨਤੀਜਿਆਂ 'ਚ ਇਸ ਵਾਰੀ ਮੁੰਡਿਆਂ ਦੀ ਝੰਡੀ ਰਹੀ। ਲੁਧਿਆਣਾ ਦੇ ਏਕਮਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ 500/500 ਅੰਕਾਂ ਨਾਲ (ਬੀ ਸੀਐਮ ਸੀਨੀਅਰ ਸੈਕੈਂਡਰੀ ਸਕੂਲ, ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ) ਨੇ ਸੂਬੇ ਭਰ ਚੋਂ ਪਹਿਲਾ ਸਥਾਨ ਹਾਸਲ ਕਰਕੇ ਲੁਧਿਆਣਾ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗੌਰਮੈਂਟ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀ ਰਵੀਉਦੈ ਸਿੰਘ ਪੁੱਤਰ ਹਰਿੰਦਰ ਸਿੰਘ ਨੇ 500/500 ਅੰਕਾਂ ਨਾਲ, ਸੂਬੇ ਚ ਦੂਜਾ ਅਤੇ ਸੀਨੀਅਰ ਸੈਕੈਂਡਰੀ ਰੈਜੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਬਠਿੰਡਾ ਦੇ ਅਸ਼ਵਨੀ ਪੁੱਤਰ ਸੁਰਿੰਦਰ ਕੁਮਾਰ ਨੇ 499/500 ਅੰਕ ਹਾਸਲ ਕਰ ਤੀਜਾ ਸਥਾਨ ਹਾਸਿਲ ਕੀਤਾ ਹੈ।
PSEB 12th Merit List 2024 : 12ਵੀਂ ਜਮਾਤ ਦੇ ਇਹ ਵਿਦਿਆਰਥੀ ਆਏ ਮੈਰਿਟ 'ਚ