Open Universities Colleges of Punjab : ਪੰਜਾਬ ’ਚ 21 ਜਨਵਰੀ ਤੋਂ ਖੁੱਲ੍ਹਣਗੇ ਯੂਨਵਰਸਿਟੀਆਂ ਤੇ ਕਾਲਜ, ਵਿਭਾਗ ਨੇ ਜਾਰੀ ਕੀਤਾ ਪੱਤਰ
Publish Date:Tue, 19 Jan 2021 11:12 AM (IST)
v>
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਨੇ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ ਯੂਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
ਸਰਕਾਰ ਮੁਤਾਬਕ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਫਲਾਈਨ ਅਤੇ ਆਨਲਾਈਨ ਦੋਵਾਂ ਮਾਧਿਅਮਾਂ ਰਾਹੀਂ ਪੜ੍ਹਾਈ ਕਰਵਾਈ ਜਾਵੇ ਅਤੇ ਸਮੈਸਟਰ/ਸਾਲਾਨਾ ਪ੍ਰੀਖਿਆਵਾਂ ਆਫਲਾਈਨ ਕਰਵਾਈਆਂ ਜਾਣ। ਵਿਦਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ੍ਹ ਹੋਵੇਗੀ ਅਤੇ ਉਨ੍ਹਾਂ ’ਤੇ ਕਲਾਸਾਂ ਲਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ। ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੋਸਟਲ ਖੋਲ੍ਹੇ ਜਾਣ।
Posted By: Susheel Khanna