ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ਡਿਊਲ ਜਾਰੀ, ਇਸ ਦਿਨ ਸ਼ੁਰੂ ਹੋਣਗੇ ਪੇਪਰ
ਸਕੂਲ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅੱਠਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ 2 ਜੂਨ 2026 ਤੋਂ 11 ਜੂਨ 2026 ਤੱਕ ਪੰਜਾਬ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11 ਵਜੇ ਦਾ ਹੋਵੇਗਾ।
Publish Date: Mon, 25 May 2026 02:24 PM (IST)
Updated Date: Mon, 25 May 2026 02:27 PM (IST)
ਦਰਸ਼ਨ ਸੋਢੀ, ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਦੀ ਅਨੁਪੂਰਕ (ਰੀ-ਅਪੀਅਰ) ਪ੍ਰੀਖਿਆ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਸਕੂਲ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅੱਠਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ 2 ਜੂਨ 2026 ਤੋਂ 11 ਜੂਨ 2026 ਤੱਕ ਪੰਜਾਬ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11 ਵਜੇ ਦਾ ਹੋਵੇਗਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਪੰਜਾਬ ਬੋਰਡ ਦੀ ਵੈਬਸਾਈਟ www.pseb.ac.in 'ਤੇ ਉਪਲਬਧ ਹੈ। ਸਬੰਧਤ ਪ੍ਰੀਖਿਆਰਥੀ ਉੱਥੋਂ ਜਾਣਕਾਰੀ ਹਾਸਲ ਕਰ ਸਕਦੇ ਹਨ।