PSEB ਨੇ ਨੌਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਗਾਈਡੈਂਸ ਤੇ ਕੌਂਸਲਿੰਗ ਪੀਰੀਅਡ ਕੀਤਾ ਲਾਗੂ, ਮਾਨਸਿਕ ਸਿਹਤ ਤੇ ਕਰੀਅਰ ਮਾਰਗਦਰਸ਼ਨ ਲਈ ਇਕ ਵਿਸ਼ੇਸ਼ ਪਹਿਲਕਦਮੀ
ਇਸ ਦਾ ਮੁੱਖ ਕਾਰਨ ਇਹ ਹੈ ਕਿ ਅਕਸਰ ਹਰ ਵਿਦਿਆਰਥੀ ਆਪਣੀ ਮਾਨਸਿਕ ਜਾਂ ਘਰੇਲੂ ਸਮੱਸਿਆਵਾਂ ਨਾਲ ਵੀ ਜੂਝ ਰਹੇ ਹੁੰਦੇ ਹਨ ਤਾਂ ਉਨਾਂ ਦੀਆਂ ਸਮੱਸਿਆਵਾਂ ਨੂੰ ਠੀਕ ਸਮੇਂ ’ਤੇ ਸਮਝਣ ਅਤੇ ਸੁਲਝਾਉਣ ਲਈ ਵੀ ਉਨ੍ਹਾਂ ਦੀ ਕਾਊਂਸਲਿੰਗ ਜ਼ਰੂਰੀ ਹੈ।
Publish Date: Wed, 02 Apr 2025 09:10 AM (IST)
Updated Date: Wed, 02 Apr 2025 09:13 AM (IST)

ਸਟਾਫ ਰਿਪੋਰਟਰ, ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਕਰੀਅਰ ਮਾਰਗਦਰਸ਼ਨ ਲਈ ਇਕ ਵਿਸ਼ੇਸ਼ ਪਹਿਲਕਦਮੀ ਲੈਂਦੇ ਹੋਏ ਹੁਣ ਹਰ ਮਹੀਨੇ ਇਕ ਪੀਰੀਅਡ ਗਾਈਡੈਂਸ ਅਤੇ ਕਾਉਂਸਲਿੰਗ ਲਈ ਨਿਯਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਿਭਾਗ ਦੇ ਸਕੱਤਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਲੋੜੀਂਦੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨਾਂ ਹੁਕਮਾਂ ਅਨੁਸਾਰ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਹਰ ਸਕੂਲ ਵਿਚ ਗਾਈਡੈਂਸ ਅਤੇ ਕਰੀਅਰ ਕਾਊਂਸਲਿੰਗ ਲਈ ਗਤੀਵਿਧੀਆਂ ਕਰਾਉਣ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਅਤੇ ਹੁਨਰਾਂ ਮੁਤਾਬਕ ਭੱਵਿਖ ਵਿਚ ਆਪਣਾ ਕਰੀਅਰ ਚੁਣ ਕੇ ਯੋਜਨਾਬੱਧ ਤਰੀਕੇ ਨਾਲ ਪੜ੍ਹਾਈ ਕਰਨ ਲਈ ਕਿਸ਼ੋਰ ਅਵਸਥਾ ਵਿਚ ਵਿਦਿਆਰਥੀਆਂ ਨੂੰ ਭਾਵਨਾਤਮਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਨ੍ਹਾਂ ਦੀ ਸਮੇਂ-ਸਮੇਂ ’ਤੇ ਗਾਈਡੈਂਸ ਅਤੇ ਕਾਉਂਸਲਿੰਗ ਜ਼ਰੂਰੀ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਅਕਸਰ ਹਰ ਵਿਦਿਆਰਥੀ ਆਪਣੀ ਮਾਨਸਿਕ ਜਾਂ ਘਰੇਲੂ ਸਮੱਸਿਆਵਾਂ ਨਾਲ ਵੀ ਜੂਝ ਰਹੇ ਹੁੰਦੇ ਹਨ ਤਾਂ ਉਨਾਂ ਦੀਆਂ ਸਮੱਸਿਆਵਾਂ ਨੂੰ ਠੀਕ ਸਮੇਂ ’ਤੇ ਸਮਝਣ ਅਤੇ ਸੁਲਝਾਉਣ ਲਈ ਵੀ ਉਨ੍ਹਾਂ ਦੀ ਕਾਊਂਸਲਿੰਗ ਜ਼ਰੂਰੀ ਹੈ। ਇਨ੍ਹਾਂ ਹੁਕਮਾਂ ਅਨੁਸਾਰ ਹਰ ਮਹੀਨੇ ਵਿਚ ਇਕ ਪੀਰੀਅਡ ਲਗਾਉਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਕੀਤਾ ਗਿਆ ਹੈ ਕਿ ਇਹ ਪੀਰੀਅਡ ਕਰੀਅਰ ਅਧਿਆਪਕ ਵਲੋਂ ਹੀ ਲਗਾਇਆ ਜਾਵੇ। ਸਕੱਤਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਅਨੁਸਾਰ ਇਹ ਕਦਮ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਅਸੀਂ ਚਾਹੁੰਦੇ ਹਾਂ ਕਿ ਹਰ ਵਿਦਿਆਰਥੀ ਆਪਣੀ ਸਮਰੱਥਾ ਅਨੁਸਾਰ ਸਹੀ ਫ਼ੈਸਲੇ ਲੈ ਸਕੇ।