ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਖ਼ਬਰ, ਕਲਰਕ ਦੀਆਂ 1270 ਅਸਾਮੀਆਂ ਲਈ ਭਰਤੀ ਦਾ ਐਲਾਨ, 7 ਅਕਤੂਬਰ ਤੋਂ ਕਰੋ ਅਪਲਾਈ
Clerk Recruitment : ਕਲਰਕ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਸਤੇ ਉਮੀਦਵਾਰ ਨੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੀਏ/ਬੀਐੱਸਸੀ ਜਾਂ ਇਸ ਦੇ ਬਰਾਬਰ ਦੀ ਡਿਗਰੀ ਪਾਸ ਕੀਤੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰ ਨੇ 10ਵੀਂ ਜਮਾਤ ਪੱਧਰ 'ਤੇ ਪੰਜਾਬੀ ਵਿਸ਼ਾ ਪੜ੍ਹਿਆ ਹੋਣਾ ਚਾਹੀਦਾ ਹੈ। ਉਮੀਦਵਾਰ ਨੂੰ ਕੰਪਿਊਟਰ ਦੀ ਪ੍ਰੋਫੀਸ਼ੈਂਸੀ ਵੀ ਹੋਣੀ ਲਾਜ਼ਮੀ ਹੈ।
Publish Date: Sun, 04 Oct 2026 01:32 PM (IST)
Updated Date: Sun, 04 Oct 2026 01:36 PM (IST)
ਜੌਬ ਡੈਸਕ, ਨਵੀਂ ਦਿੱਲੀ : ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕਲਰਕ ਦੀਆਂ 1270 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਭਰਤੀ ਦਾ ਐਲਾਨ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਇਸ ਭਰਤੀ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ 7 ਅਕਤੂਬਰ ਸ਼ਾਮ 4 ਵਜੇ ਤੋਂ ਸ਼ੁਰੂ ਹੋਵੇਗੀ, ਜੋ ਨਿਰਧਾਰਤ ਆਖਰੀ ਤਰੀਕ 4 ਨਵੰਬਰ 2026 ਤੱਕ ਜਾਰੀ ਰਹੇਗੀ। ਯੋਗ ਅਤੇ ਇੱਛੁਕ ਉਮੀਦਵਾਰ ਭਰਤੀ 'ਚ ਸ਼ਾਮਲ ਹੋਣ ਲਈ ਸਿਰਫ਼ ਆਨਲਾਈਨ ਮਾਧਿਅਮ ਰਾਹੀਂ ਅਰਜ਼ੀ ਦੇ ਸਕਣਗੇ।
ਫਾਰਮ ਭਰਨ ਲਈ ਯੋਗਤਾ ਤੇ ਮਾਪਦੰਡ
ਕਲਰਕ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਸਤੇ ਉਮੀਦਵਾਰ ਨੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੀਏ/ਬੀਐੱਸਸੀ ਜਾਂ ਇਸ ਦੇ ਬਰਾਬਰ ਦੀ ਡਿਗਰੀ ਪਾਸ ਕੀਤੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰ ਨੇ 10ਵੀਂ ਜਮਾਤ ਪੱਧਰ 'ਤੇ ਪੰਜਾਬੀ ਵਿਸ਼ਾ ਪੜ੍ਹਿਆ ਹੋਣਾ ਚਾਹੀਦਾ ਹੈ। ਉਮੀਦਵਾਰ ਨੂੰ ਕੰਪਿਊਟਰ ਦੀ ਪ੍ਰੋਫੀਸ਼ੈਂਸੀ ਵੀ ਹੋਣੀ ਲਾਜ਼ਮੀ ਹੈ।
1 ਜਨਵਰੀ 2026 ਨੂੰ ਆਧਾਰ ਮੰਨਦੇ ਹੋਏ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 37 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਰਾਖਵੇਂ ਵਰਗਾਂ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ 'ਚ ਨਿਯਮਾਂ ਮੁਤਾਬਕ ਛੋਟ ਦਿੱਤੀ ਜਾਵੇਗੀ।
ਐਪਲੀਕੇਸ਼ਨ ਪ੍ਰਕਿਰਿਆ ਤੇ ਫੀਸ
ਇਸ ਭਰਤੀ 'ਚ ਸ਼ਾਮਲ ਹੋਣ ਲਈ ਸਿਰਫ਼ ਆਨਲਾਈਨ ਫਾਰਮ ਹੀ ਸਵੀਕਾਰ ਕੀਤਾ ਜਾਵੇਗਾ। ਕਿਸੇ ਹੋਰ ਮਾਧਿਅਮ ਰਾਹੀਂ ਭੇਜੀ ਗਈ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ sssc.gov.in 'ਤੇ ਜਾ ਕੇ ਅਰਜ਼ੀ ਫਾਰਮ ਭਰ ਸਕਦੇ ਹਨ।
ਅਰਜ਼ੀ ਦੇ ਨਾਲ ਪੰਜਾਬ ਰਾਜ ਦੇ SC/BC/OBC/ESM/EWS ਵਰਗ ਦੇ ਉਮੀਦਵਾਰਾਂ ਨੂੰ ਕੁੱਲ 710 ਰੁਪਏ ਅਤੇ PwBD ਵਰਗ ਦੇ ਉਮੀਦਵਾਰਾਂ ਨੂੰ 875 ਰੁਪਏ ਫੀਸ ਜਮ੍ਹਾਂ ਕਰਵਾਉਣੀ ਹੋਵੇਗੀ। ਹੋਰ ਸਾਰੇ ਰਾਜਾਂ ਜਾਂ ਵਰਗਾਂ ਨਾਲ ਸਬੰਧਤ ਉਮੀਦਵਾਰਾਂ ਨੂੰ 1200 ਰੁਪਏ ਅਰਜ਼ੀ ਫੀਸ ਦਾ ਭੁਗਤਾਨ ਕਰਨਾ ਹੋਵੇਗਾ।
ਕਿਵੇਂ ਹੋਵੇਗੀ ਚੋਣ?
ਇਸ ਭਰਤੀ 'ਚ ਚੋਣ ਲਈ ਸਭ ਤੋਂ ਪਹਿਲਾਂ ਉਮੀਦਵਾਰਾਂ ਨੂੰ ਕੰਪਿਊਟਰ ਬੇਸਡ ਟੈਸਟ (CBT) ਦੇਣਾ ਹੋਵੇਗਾ। ਇਸ ਪ੍ਰੀਖਿਆ 'ਚ ਨਿਰਧਾਰਤ ਕਟਆਫ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਅਗਲੇ ਪੜਾਅ ਕੰਪਿਊਟਰ ਪ੍ਰੋਫੀਸ਼ੈਂਸੀ ਟੈਸਟ (CPT) ਅਤੇ ਡਾਕੂਮੈਂਟ ਵੈਰੀਫਿਕੇਸ਼ਨ ਲਈ ਬੁਲਾਇਆ ਜਾਵੇਗਾ।
ਸਾਰੇ ਪੜਾਵਾਂ 'ਚ ਸਫਲ ਰਹਿਣ ਵਾਲੇ ਉਮੀਦਵਾਰਾਂ ਨੂੰ ਖਾਲੀ ਅਸਾਮੀਆਂ 'ਤੇ ਨਿਯੁਕਤੀ ਦਿੱਤੀ ਜਾਵੇਗੀ। ਭਰਤੀ ਨਾਲ ਜੁੜੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਜ਼ਰੂਰ ਚੈੱਕ ਕਰ ਸਕਦੇ ਹਨ।