NIA 'ਚ ਹੈੱਡ ਕਾਂਸਟੇਬਲ, ASI ਤੇ ਡਾਟਾ ਐਂਟਰੀ ਆਪਰੇਟਰ ਦੀਆਂ 111 ਅਸਾਮੀਆਂ 'ਤੇ ਭਰਤੀ, 20 ਦਸੰਬਰ ਤਕ ਕਰੋ ਅਪਲਾਈ
ਅਸਿਸਟੈਂਟ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਸਤੇ ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਡਾਟਾ ਐਂਟਰੀ ਆਪਰੇਟਰ ਦੇ ਅਹੁਦੇ ਲਈ ਉਮੀਦਵਾਰ ਦਾ 12ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ।
Publish Date: Sun, 29 Nov 2026 10:18 AM (IST)
Updated Date: Sun, 29 Nov 2026 10:23 AM (IST)
ਜੌਬ ਡੈਸਕ, ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (NIA) ਨੇ ਕਾਂਸਟੇਬਲ, ਅਸਿਸਟੈਂਟ ਸਬ-ਇੰਸਪੈਕਟਰ (ASI) ਅਤੇ ਡਾਟਾ ਐਂਟਰੀ ਆਪਰੇਟਰ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਹੜੇ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਨੌਕਰੀ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਇਹ ਚੰਗਾ ਮੌਕਾ ਹੈ। ਇਸ ਭਰਤੀ ਲਈ ਅਰਜ਼ੀਆਂ ਆਫਲਾਈਨ ਮਾਧਿਅਮ ਰਾਹੀਂ ਸਵੀਕਾਰ ਕੀਤੀਆਂ ਜਾਣਗੀਆਂ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ 20 ਦਸੰਬਰ, 2026 ਤੈਅ ਕੀਤੀ ਗਈ ਹੈ।
ਕਿੰਨੀਆਂ ਅਸਾਮੀਆਂ 'ਤੇ ਹੋਵੇਗੀ ਭਰਤੀ?
ਇਸ ਭਰਤੀ ਮੁਹਿੰਮ ਰਾਹੀਂ ਕੁੱਲ 111 ਅਸਾਮੀਆਂ 'ਤੇ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਇਨ੍ਹਾਂ 'ਚ ਕਾਂਸਟੇਬਲ ਦੀਆਂ ਕੁੱਲ 23 ਅਸਾਮੀਆਂ, ਅਸਿਸਟੈਂਟ ਸਬ-ਇੰਸਪੈਕਟਰ ਦੀਆਂ 53 ਅਸਾਮੀਆਂ ਅਤੇ ਡਾਟਾ ਐਂਟਰੀ ਆਪਰੇਟਰ ਦੀਆਂ 35 ਅਸਾਮੀਆਂ ਰੱਖੀਆਂ ਗਈਆਂ ਹਨ।
ਕੌਣ ਕਰ ਸਕਦਾ ਹੈ ਅਪਲਾਈ?
ਅਸਿਸਟੈਂਟ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਸਤੇ ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਡਾਟਾ ਐਂਟਰੀ ਆਪਰੇਟਰ ਦੇ ਅਹੁਦੇ ਲਈ ਉਮੀਦਵਾਰ ਦਾ 12ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ।
ਕਿੰਨੀ ਮਿਲੇਗੀ ਤਨਖ਼ਾਹ?
ਇਨ੍ਹਾਂ ਅਹੁਦਿਆਂ 'ਤੇ ਚੁਣੇ ਗਏ ਉਮੀਦਵਾਰਾਂ ਨੂੰ ਅਹੁਦੇ ਅਨੁਸਾਰ ਹਰ ਮਹੀਨੇ ਤਨਖ਼ਾਹ ਦਿੱਤੀ ਜਾਵੇਗੀ।
- ਅਸਿਸਟੈਂਟ ਸਬ-ਇੰਸਪੈਕਟਰ (ASI): 29,200 ਰੁਪਏ ਤੋਂ 92,300 ਰੁਪਏ ਪ੍ਰਤੀ ਮਹੀਨਾ।
- ਹੈੱਡ ਕਾਂਸਟੇਬਲ: 25,500 ਰੁਪਏ ਤੋਂ 81,700 ਰੁਪਏ ਪ੍ਰਤੀ ਮਹੀਨਾ।
- ਡਾਟਾ ਐਂਟਰੀ ਆਪਰੇਟਰ: 29,200 ਰੁਪਏ ਤੋਂ 92,300 ਰੁਪਏ ਪ੍ਰਤੀ ਮਹੀਨਾ।
ਕਿਵੇਂ ਕਰੀਏ ਅਪਲਾਈ?
ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਆਫਲਾਈਨ ਮਾਧਿਅਮ ਰਾਹੀਂ ਸਵੀਕਾਰ ਕੀਤੀਆਂ ਜਾਣਗੀਆਂ। ਇਸ ਲਈ ਉਮੀਦਵਾਰਾਂ ਨੂੰ NIA ਦੀ ਅਧਿਕਾਰਤ ਵੈੱਬਸਾਈਟ www.nia.gov.in ਤੋਂ ਅਰਜ਼ੀ ਫਾਰਮ ਡਾਊਨਲੋਡ ਕਰਨਾ ਹੋਵੇਗਾ। ਇਸ ਤੋਂ ਬਾਅਦ ਭਰੇ ਹੋਏ ਅਰਜ਼ੀ ਫਾਰਮ ਦੇ ਨਾਲ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਨੋਟੀਫਿਕੇਸ਼ਨ 'ਚ ਦਿੱਤੇ ਪਤੇ 'ਤੇ 20 ਦਸੰਬਰ ਤੋਂ ਪਹਿਲਾਂ ਭੇਜਣੀਆਂ ਹੋਣਗੀਆਂ। ਧਿਆਨ ਰਹੇ ਕਿ 20 ਦਸੰਬਰ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।