JEE Main 2027 ਲਈ ਰਜਿਸਟ੍ਰੇਸ਼ਨ ਸ਼ੁਰੂ, 22 ਨਵੰਬਰ ਤੱਕ ਕਰੋ ਆਨਲਾਈਨ ਅਪਲਾਈ
ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 22 ਨਵੰਬਰ 2026 ਹੈ। ਜੇਈਈ ਮੇਨ ਦੇਸ਼ ਦੇ ਪ੍ਰਮੁੱਖ ਇੰਜੀਨੀਅਰਿੰਗ ਸੰਸਥਾਨਾਂ ’ਚ ਦਾਖ਼ਲੇ ਲਈ ਕਰਵਾਈ ਜਾਣ ਵਾਲੀ ਮਹੱਤਵਪੂਰਨ ਕੌਮੀ ਪੱਧਰ ਦੀ ਪ੍ਰੀਖਿਆ ਹੈ।
Publish Date: Sun, 25 Oct 2026 08:57 AM (IST)
Updated Date: Sun, 25 Oct 2026 08:59 AM (IST)
ਜੇਐੱਨਐੱਨ, ਨਵੀਂ ਦਿੱਲੀ : ਸੰਯੁਕਤ ਦਾਖ਼ਲਾ ਪ੍ਰੀਖਿਆ (ਜੇਈਈ) ਮੇਨ 2027 ਦੇ ਪਹਿਲੇ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਵੱਲੋਂ ਕਰਵਾਈ ਜਾਣ ਵਾਲੀ ਇਸ ਪ੍ਰੀਖਿਆ ’ਚ ਸ਼ਾਮਲ ਹੋਣ ਦੇ ਚਾਹਵਾਨ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ ਜੇਈਈਮੇਨ ਡਾਟ ਐੱਨਟੀਏ ਡਾਟ ਐੱਨਆਈਸੀ ਡਾਟ ਇਨ ’ਤੇ ਜਾ ਕੇ ਆਨਲਾਈਨ ਬਿਨੈ ਕਰ ਸਕਦੇ ਹਨ। ਉਮੀਦਵਾਰਾਂ ਨੂੰ ਤੈਅ ਸਮੇਂ-ਸੀਮਾ ਅੰਦਰ ਅਰਜ਼ੀ ਦੀ ਪ੍ਰਕਿਰਿਆ ਪੂਰੀ ਕਰਨੀ ਹੋਵੇਗੀ। ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 22 ਨਵੰਬਰ 2026 ਹੈ। ਜੇਈਈ ਮੇਨ ਦੇਸ਼ ਦੇ ਪ੍ਰਮੁੱਖ ਇੰਜੀਨੀਅਰਿੰਗ ਸੰਸਥਾਨਾਂ ’ਚ ਦਾਖ਼ਲੇ ਲਈ ਕਰਵਾਈ ਜਾਣ ਵਾਲੀ ਮਹੱਤਵਪੂਰਨ ਕੌਮੀ ਪੱਧਰ ਦੀ ਪ੍ਰੀਖਿਆ ਹੈ।