ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਸਿੱਖਿਆ ਪ੍ਰਬੰਧਾਂ ਨੂੰ ਬਰਬਾਦ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿਠਿਆ ਜਾਵੇਗਾ। ਸੁਪਰੀਮ ਕੋਰਟ ਨੇ ਇਹ ਟਿੱਪਣੀ 2016 ਦੇ ਪ੍ਰੀ-ਯੂਨੀਵਰਸਿਟੀ ਪ੍ਰਸ਼ਨ ਪੱਤਰ ਲੀਕ ਮਾਮਲੇ 'ਚ ਮੁਲਜ਼ਮ ਨੂੰ ਜ਼ਮਾਨਤ ਦੇਣ ਦੇ ਕਰਨਾਟਕ ਹਾਈ ਕੋਰਟ ਦੇ ਹੁਕਮ 'ਤੇ ਰੋਕ ਲਾਉਂਦੇ ਹੋਏ ਕੀਤੀ।

ਸੁਪਰੀਮ ਕੋਰਟ ਨੇ ਕਿਹਾ ਕਿ ਲਗਾਤਾਰ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਸੀਂ ਸਿੱਖਿਆ ਪ੍ਰਣਾਲੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਉਨ੍ਹਾਂ ਨਾਲ ਸਖ਼ਤੀ ਨਾਲ ਨਜਿਠਿਆ ਜਾਵੇਗਾ।

ਚੀਫ ਜਸਟਿਸ ਐੱਸਏ ਬੋਬਡੇ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਵੀ. ਰਾਮਸੁਬਰਾਮਣੀਅਮ ਦੇ ਬੈਂਚ ਨੇ ਕਰਨਾਟਕ ਸਰਕਾਰ ਦੀ ਪਟੀਸ਼ਨ 'ਤੇ ਨੋਟਿਸ ਵੀ ਜਾਰੀ ਕੀਤਾ। ਸੂਬਾ ਸਰਕਾਰ ਨੇ ਪਿਛਲੇ ਸਾਲ ਮੁਲਜ਼ਮ ਨੂੰ ਜ਼ਮਾਨਤ ਦੇਣ ਦੇ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ।

Posted By: Susheel Khanna