ਜੇਐੱਨਐੱਨ, ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ (Union Education Minister Ramesh Pokhriyal Nishank) ਆਉਣ ਵਾਲੀ 17 ਮਈ ਨੂੰ ਇਕ ਵਰਚੁਅਲ ਬੈਠਕ ਦਾ ਆਯੋਜਨ ਕਰ ਰਹੇ ਹਨ। ਇਸ ਮੀਟਿੰਗ 'ਚ ਸਾਰੇ ਸੂਬਿਆਂ ਦੇ ਸਿੱਖਿਆ ਸਕੱਤਰ ਸ਼ਾਮਲ ਹੋਣਗੇ। ਇਸ ਦੌਰਾਨ ਕੋਵਿਡ-19 ਇਨਫੈਕਸ਼ਨ ਕਾਰਨ ਸਿੱਖਿਆ ਖੇਤਰ 'ਤੇ ਮਹਾਮਾਰੀ ਦੇ ਪ੍ਰਭਾਵ ਦੀ ਸਮੀਖਿਆ ਕਰਨਗੇ। ਇਸ ਤੋਂ ਇਲਾਵਾ ਵਰਚੁਅਲ ਬੈਠਕ 'ਚ ਮੰਤਰੀ ਆਨਲਾਈਨ ਸਿੱਖਿਆ ਨੂੰ ਵਧਾਵਾ ਦੇਣ ਦੇ ਨਾਲ-ਨਾਲ ਨਵੀਂ ਸਿੱਖਿਆ ਨੀਤੀ ਦੀ ਵੀ ਸਮੀਖਿਆ ਕਰਨਗੇ।

ਜਾਣਕਾਰੀ ਮੁਤਾਬਿਕ ਕੋਵਿਡ-19 ਦੀ ਦੂਜੀ ਲਹਿਰ ਆਉਣ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਦੀ ਸੂਬੇ ਦੇ ਸਿੱਖਿਆ ਸਕੱਤਰਾਂ ਨਾਲ ਇਹ ਪਹਿਲੀ ਵਰਚੁਅਲ ਬੈਠਕ ਆਯੋਜਿਤ ਕਰ ਰਹੇ ਹਨ। ਇਸ ਸਬੰਧ 'ਚ ਏਐੱਨਆਈ ਨੂੰ ਸਿੱਖਿਆ ਮੰਤਰਾਲੇ ਦੇ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਕੇਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਸੋਮਵਾਰ ਨੂੰ ਲਗਪਗ ਸਾਰੇ ਸੂਬਿਆਂ ਦੇ ਸਿੱਖਿਆ ਸਕੱਤਰਾਂ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਦਾ ਮੁੱਖ ਏਜੰਡਾ ਕੋਵਿਡ-19 ਮਹਾਮਾਰੀ ਤੇ ਸਿੱਖਿਆ 'ਤੇ ਇਸ ਦਾ ਪ੍ਰਭਾਵ ਹੈ।

ਸੂਤਰਾਂ ਮੁਤਾਬਿਕ ਕੇਂਦਰੀ ਮੰਤਰੀ ਸੂਬੇ ਦੇ ਸਿੱਖਿਆ ਵਿਭਾਗਾਂ ਵੱਲੋਂ ਕੋਵਿਡ-19 ਇਨਫੈਕਸ਼ਨ ਤੋਂ ਨਜਿੱਠਣ ਲਈ ਕੀਤੀ ਗਈ ਤਿਆਰੀ ਤੇ ਮਹਾਮਾਰੀ ਦੇ ਬਾਵਜੂਦ ਵਿਦਿਆਰਥੀ ਆਪਣੀ ਆਨਲਾਈਨ ਸਿੱਖਿਆ ਕਿਵੇਂ ਜਾਰੀ ਰੱਖ ਸਕਦੇ ਹਨ, ਇਸ ਦੀ ਵੀ ਸਮੀਖਿਆ ਕਰਨਗੇ।

Posted By: Amita Verma