Teacher's Day 2024: ਭਾਰਤ ’ਚ 5 ਸਤੰਬਰ ਨੂੰ ਕਿਉਂ ਮਨਾਇਆ ਜਾਂਦੈ ਅਧਿਆਪਕ ਦਿਵਸ, ਜਾਣੋ ਇਤਿਹਾਸ ਤੇ ਮਹੱਤਵ
ਕਿਹਾ ਜਾਂਦਾ ਹੈ ਕਿ ਡਾਕਟਰ ਰਾਧਾਕ੍ਰਿਸ਼ਨਨ (Dr. Sarvapalli Radhakrishnan) ਦੇ ਵਿਦਿਆਰਥੀਆਂ ਤੇ ਹੋਰ ਦੋਸਤਾਂ ਨੂੰ ਉਨ੍ਹਾਂ ਦਾ ਜਨਮਦਿਨ ਧੂਮ-ਧਾਮ ਨਾਲ ਮਨਾਉਣ ਲਈ ਕਿਹਾ ਗਿਆ ਸੀ। ਪਰ ਉਹ ਇਸ ਦੇ ਹੱਕ ਵਿੱਚ ਨਹੀਂ ਸੀ ਅਤੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦਿਨ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਨਾ ਕਿ ਸਿਰਫ਼ ਮੈਨੂੰ।
Publish Date: Sat, 31 Aug 2024 12:51 PM (IST)
Updated Date: Thu, 05 Sep 2024 10:27 AM (IST)
ਐਜੂਕੇਸ਼ਨ ਡੈਸਕ, ਨਵੀਂ ਦਿੱਲੀ : ਸਾਡੇ ਦੇਸ਼ ਵਿੱਚ ਹਰ ਸਾਲ 5 ਸਤੰਬਰ (5th september) ਨੂੰ Teachers's ਦਾ ਸਨਮਾਨ ਕਰਨ ਲਈ ਅਧਿਆਪਕ ਦਿਵਸ (Teachers' Day) ਵਜੋਂ ਮਨਾਇਆ ਜਾਂਦਾ ਹੈ। ਪੂਰੀ ਦੁਨੀਆ ਵਿੱਚ 5 ਅਕਤੂਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਪਰ ਭਾਰਤ ਵਿੱਚ ਇਹ ਦਿਨ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਤੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਯਾਦ ਵਿੱਚ 5 ਸਤੰਬਰ ਨੂੰ ਮਨਾਇਆ ਜਾਂਦਾ ਹੈ।
ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜੈਅੰਤੀ ਦਾ ਪ੍ਰਤੀਕ
ਡ. ਰਾਧਾਕ੍ਰਿਸ਼ਨਨ (Dr. Sarvapalli Radhakrishnan) ਇਕ ਵਿਦਵਾਨ, ਅਧਿਆਪਕ ਤੇ ਪ੍ਰਸਿੱਧ ਦਾਰਸ਼ਨਿਕ ਵੀ ਸੀ। ਉਨ੍ਹਾਂ ਦਾ ਜਨਮ 5 ਸਤੰਬਰ 1888 ਨੂੰ ਤਿਰੁਤਨੀ ’ਚ ਹੋਇਆ ਸੀ। ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ "ਭਾਰਤ ਰਤਨ" ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੇ ਦੁਆਰਾ ਸਿੱਖਿਆ ਖੇਤਰ ’ਚ ਕੀਤੇ ਗਏ ਕੰਮਾਂ ਨੂੰ ਧਿਆਨ ’ਚ ਰੱਖਦੇ ਹੋਏ ਅਧਿਆਪਕ ਦਿਵਸ 5 ਸਤੰਬਰ ਨੂੰ ਮਨਾਏ ਜਾਣ ਦਾ ਫੈਸਲਾ ਕੀਤਾ ਗਿਆ।
ਕਿੱਥੋਂ ਪਈ ਅਧਿਆਪਕ ਦਿਵਸ ਮਨਾਉਣ ਦੀ ਨੀਂਹ?
ਕਿਹਾ ਜਾਂਦਾ ਹੈ ਕਿ ਡਾਕਟਰ ਰਾਧਾਕ੍ਰਿਸ਼ਨਨ ਦੇ ਵਿਦਿਆਰਥੀਆਂ ਤੇ ਹੋਰ ਦੋਸਤਾਂ ਨੂੰ ਉਨ੍ਹਾਂ ਦਾ ਜਨਮਦਿਨ ਧੂਮ-ਧਾਮ ਨਾਲ ਮਨਾਉਣ ਲਈ ਕਿਹਾ ਗਿਆ ਸੀ। ਪਰ ਉਹ ਇਸ ਦੇ ਹੱਕ ਵਿੱਚ ਨਹੀਂ ਸੀ ਅਤੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦਿਨ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਨਾ ਕਿ ਸਿਰਫ਼ ਮੈਨੂੰ। ਉਦੋਂ ਤੋਂ ਉਨ੍ਹਾਂ ਦੇ ਜਨਮ ਦਿਨ ਨੂੰ ਦੇਸ਼ ਵਿੱਚ ਰਾਸ਼ਟਰੀ ਅਧਿਆਪਕ ਦਿਵਸ ਵਜੋਂ ਐਲਾਨ ਕੀਤਾ ਗਿਆ ਸੀ। ਰਾਸ਼ਟਰੀ ਅਧਿਆਪਕ ਦਿਵਸ ਪਹਿਲੀ ਵਾਰ 5 ਸਤੰਬਰ 1962 ਨੂੰ ਮਨਾਇਆ ਗਿਆ ਸੀ।
ਅਧਿਆਪਕ ਦਿਵਸ ਦਾ ਮਹੱਤਵ
ਅਧਿਆਪਕ ਸਾਡੇ ਜੀਵਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਅਧਿਆਪਕ ਨੂੰ ਭਗਵਾਨ ਤੋਂ ਉੱਪਰ ਦਾ ਦਰਜਾ ਦਿੱਤਾ ਗਿਆ ਹੈ। ਅਧਿਆਪਕ ਸਾਡੇ ਗਿਆਨ ਦੇਣ ਦੇ ਨਾਲ ਹੀ ਜੀਵਨ ਨੂੰ ਜਿਉਣ ਦੀ ਕਲਾ ਸਿਖਾਉਂਦੇ ਹਨ। ਉਹ ਜੀਵਨ ’ਚ ਹੋਣ ਵਾਲੀਆਂ ਚੁਣੌਤੀਆਂ ਨਾਲ ਲੜਨਾ ਸਿਖਾਉਂਦੇ ਹਨ ਤੇ ਹੋਰ ਭਵਿੱਖ ਦੇ ਬਿਹਤਰ ਨਿਰਮਾਣ ਲਈ ਪ੍ਰੇਰਣਾ ਦਿੰਦੇ ਹਨ।