ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਦਲ ਖਾਲਸਾ ਨੇ ਲੋਕ ਸਭਾ ਚੋਣਾਂ ਸਮੇਂ ਉਮੀਦਵਾਰਾਂ ਦੇ ਸਮੁੱਚੇ ਬਾਈਕਾਟ ਕਰਨ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਬੀਬੀ ਪਰਮਜੀਤ ਕੌਰ ਖਾਲੜਾ ਅਤੇ ਡਾ. ਧਰਮਵੀਰ ਗਾਂਧੀ ਦੀ ਹਿਮਾਇਤ ਕਰਨ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਦਲ ਖਾਲਸਾ ਨੇ ਲੋਕ ਸਭਾ ਚੋਣਾਂ ਸਮੇਂ ਬਾਈਕਾਟ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਉਮੀਦਵਾਰਾਂ ਦੀ ਘਾਲਣਾ ਨੂੰ ਦੇਖਦਿਆਂ ਹੀ ਇਨ੍ਹਾਂ ਉਮੀਦਵਾਰਾਂ ਦੀ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਤੋਂ ਸਿੱਖ ਅਕਾਲੀ ਦਲ ਰਾਹੀਂ ਪੂਰੇ ਜੋਰ ਸ਼ੋਰ ਨਾਲ ਚੋਣਾਂ ਵਿਚ ਹਿੱਸਾ ਲੈਂਦੇ ਆ ਰਹੇ ਹਨ। 1947 ਤੋਂ ਲੈ ਕੇ ਹੁਣ ਤੱਕ ਅਤੇ ਖਾਸ ਕਰਕੇ 84 ਤੋਂ ਬਾਅਦ ਸਿੱਖਾਂ ਨੇ ਕਈ ਵਾਰ ਪੰਜਾਬ ਅੰਦਰ ਅਕਾਲੀ ਸਰਕਾਰ ਬਣਾਈ ਅਤੇ ਪਾਰਲੀਮੈਂਟ ਵਿਚ ਅਕਾਲੀ ਨੁਮਾਇੰਦੇ ਵੀ ਭੇਜੇ। ਇਸ ਦੇ ਬਾਵਜੂਦ ਸਿੱਖਾਂ ਦੇ ਕੌਮੀ ਹਾਲਾਤਾਂ ਵਿਚ ਕੋਈ ਵੀ ਬਦਲਾਅ ਨਹੀਂ ਆਇਆ ਅਤੇ ਨਾ ਹੀ ਪੰਜਾਬ ਦੇ ਮਸਲੇ ਹੱਲ ਹੋਏ ਹਨ।

Posted By: Susheel Khanna